ਇਸਲਾਮਾਬਾਦ (ਬਿਊਰੋ)— ਪਾਕਿਸਤਾਨ ਵਿਚ ਲਾਹੌਰ ਦੇ ਅਲਾਮਾ ਇਕਬਾਲ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਬੁੱਧਵਾਰ ਨੂੰ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਗੋਲੀਬਾਰੀ ਵਿਚ 2 ਯਾਤਰੀਆਂ ਦੀ ਮੌਤ ਹੋ ਗਈ। ਹਵਾਈ ਅੱਡੇ ਦੇ ਸੁਰੱਖਿਆ ਬਲਾਂ ਨੇ ਦੋ ਸ਼ੱਕੀ ਲੋਕਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਫਿਲਹਾਲ ਹਮਲਾਵਰਾਂ ਦੀ ਪਛਾਣ ਨਹੀਂ ਹੋਈ ਹੈ।
ਪੁਲਸ ਮੁਤਾਬਕ ਸ਼ੱਕੀ ਹਮਲਾਵਰ ਟੈਕਸੀ ਤੋਂ ਹਵਾਈ ਅੱਡੇ 'ਤੇ ਪਹੁੰਚੇ। ਯਾਤਰੀ ਜਦੋਂ ਆਗਮਨ ਗੇਟ ਤੋਂ ਬਾਹਰ ਆ ਰਹੇ ਸਨ ਉਦੋਂ ਬੰਦੂਕਧਾਰੀ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਸ ਨੇ ਕਿਸੇ ਵੀ ਅੱਤਵਾਦੀ ਹਮਲੇ ਦੀ ਸੰਭਾਵਨਾ ਨੂੰ ਖਾਰਿਜ ਕਰ ਦਿੱਤਾ ਹੈ। ਹੁਣ ਤੱਕ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਆਪਸੀ ਦੁਸ਼ਮਣੀ ਕਾਰਨ ਹਮਲਾਵਰਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।
ਜਾਣਕਾਰੀ ਮੁਤਾਬਕ ਦੋਵੇਂ ਮ੍ਰਿਤਕ ਰਾਜਨੀਤਕ ਆਗੂ ਦੀ ਹੱਤਿਆ ਦੇ ਮਾਮਲੇ ਵਿਚ ਕਥਿਤ ਰੂਪ ਨਾਲ ਸ਼ਾਮਲ ਸਨ ਅਤੇ ਇਕ ਪੁਲਸ ਜਾਂਚ ਦਾ ਸਾਹਮਣਾ ਕਰ ਰਹੇ ਸਨ। ਹਮਲੇ ਦੇ ਬਾਅਦ ਹਵਾਈ ਅੱਡੇ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਹਵਾਈ ਅੱਡੇ 'ਤੇ ਵੱਡੀ ਗਿਣਤੀ ਵਿਚ ਪੁਲਸ ਕਰਮੀ ਮੌਜੂਦ ਹਨ। ਸਾਵਧਾਨੀ ਦੇ ਤੌਰ 'ਤੇ ਹਵਾਈ ਅੱਡੇ ਵੱਲ ਆਉਣ ਵਾਲੀਆਂ ਗੱਡੀਆਂ ਦੇ ਦਾਖਲ ਹੋਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਜਾਪਾਨ : ਹੜ੍ਹ 'ਚ ਫਸੇ 6 ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਣ ਦਾ ਹੁਕਮ ਜਾਰੀ
NEXT STORY