ਕਾਬੁਲ : ਪਾਕਿਸਤਾਨ ਵਲੋਂ ਅਫਗਾਨਿਸਤਾਨ ਦੇ ਪਕਤਿਕਾ ਸੂਬੇ ਦੇ ਬਰਮਾਲ ਜ਼ਿਲ੍ਹੇ 'ਤੇ ਹਵਾਈ ਹਮਲੇ ਕੀਤੇ ਜਾਣ ਦੀ ਸੂਚਨਾ ਮਿਲੀ ਹੈ, ਜਿਸ 'ਚ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਅਫਗਾਨਿਸਤਾਨ 'ਚ ਤਾਬੜਤੋੜ ਹੋਏ ਇਸ ਹਵਾਈ ਹਮਲੇ ਕਾਰਨ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਦੱਸ ਦੇਈਏ ਕਿ ਇਸ ਹਮਲੇ ਵਿਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ - ਖ਼ੁਸ਼ਖ਼ਬਰੀ : ਔਰਤਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ ਤੇ 400 ਯੂਨਿਟ ਮੁਫ਼ਤ ਬਿਜਲੀ
ਪਾਕਿਸਤਾਨ ਨੇ 24 ਦਸੰਬਰ ਦੀ ਰਾਤ ਨੂੰ ਜੈੱਟ ਜਹਾਜ਼ਾਂ ਦਾ ਇਸਤੇਮਾਲ ਕਰਕੇ ਕਈ ਪਿੰਡਾਂ 'ਤੇ ਬੰਬਾਂ ਨਾਲ ਹਵਾਈ ਹਮਲਾ ਕੀਤਾ, ਜਿਸ 'ਚ ਲਾਮਨ ਅਤੇ ਹੋਰ ਪਿੰਡਾਂ ਨੂੰ ਨਿਸ਼ਾਨਾ ਬਣਾਇਆ ਗਿਆ। ਮਾਰੇ ਗਏ ਲੋਕਾਂ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰ, ਔਰਤਾਂ ਅਤੇ ਬੱਚੇ ਸ਼ਾਮਲ ਹਨ। ਇਸ ਮਾਮਲੇ ਦੇ ਸਬੰਧ ਵਿਚ ਪਾਕਿਸਤਾਨ ਦਾ ਕਹਿਣਾ ਹੈ ਕਿ ਇਹ ਹਮਲਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ ਟਿਕਾਣਿਆਂ 'ਤੇ ਕੀਤਾ ਗਿਆ ਸੀ। ਪਾਕਿਸਤਾਨ ਲੰਬੇ ਸਮੇਂ ਤੋਂ ਟੀਟੀਪੀ ਨੂੰ ਤਾਲਿਬਾਨ ਦਾ ਸਹਿਯੋਗੀ ਮੰਨ ਕੇ ਉਸ ਵਿਰੁੱਧ ਕਾਰਵਾਈ ਕਰ ਰਿਹਾ ਹੈ।
ਇਹ ਵੀ ਪੜ੍ਹੋ - ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂ ਜ਼ਰੂਰ ਪੜ੍ਹਨ ਇਹ ਖ਼ਬਰ, ਨਹੀਂ ਤਾਂ ਹੋ ਸਕਦੀ ਪਰੇਸ਼ਾਨੀ
ਤਾਲਿਬਾਨ ਦੇ ਰੱਖਿਆ ਮੰਤਰਾਲੇ ਦੇ ਬੁਲਾਰੇ ਇਨਾਇਤੁੱਲਾ ਖਵਾਰਜ਼ਮੀ ਨੇ ਇਹਨਾਂ ਹਮਲਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਮਲੇ ਵਿੱਚ ਜ਼ਿਆਦਾਤਰ ਵਜ਼ੀਰੀਸਤਾਨ ਦੇ ਸ਼ਰਨਾਰਥੀ ਮਾਰੇ ਗਏ ਸਨ, ਜੋ ਪਹਿਲਾਂ ਹੀ ਪਾਕਿਸਤਾਨ ਵਿੱਚ ਫੌਜੀ ਹਮਲਿਆਂ ਕਾਰਨ ਬੇਘਰ ਹੋ ਚੁੱਕੇ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਤਾਲਿਬਾਨ ਆਪਣੀ ਧਰਤੀ ਅਤੇ ਪ੍ਰਭੂਸੱਤਾ ਦੀ ਰੱਖਿਆ ਲਈ ਜਵਾਬੀ ਕਾਰਵਾਈ ਕਰੇਗਾ ਅਤੇ ਹਰ ਮੌਤ ਦਾ ਬਦਲਾ ਲਵੇਗਾ। ਪਾਕਿਸਤਾਨੀ ਤਾਲਿਬਾਨ ਵਜੋਂ ਜਾਣੇ ਜਾਂਦੇ ਟੀਟੀਪੀ ਨੇ ਹਾਲ ਹੀ ਦੇ ਮਹੀਨਿਆਂ ਵਿੱਚ ਪਾਕਿਸਤਾਨ ਵਿੱਚ ਹਮਲੇ ਤੇਜ਼ ਕਰ ਦਿੱਤੇ ਹਨ।
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀਆਂ ਮੌਜਾਂ : 25 ਦਸੰਬਰ ਤੋਂ 1 ਫਰਵਰੀ ਤੱਕ ਸਕੂਲ ਹੋਏ ਬੰਦ
ਦੂਜੇ ਪਾਸੇ ਹਾਲਾਂਕਿ ਪਾਕਿਸਤਾਨੀ ਅਧਿਕਾਰੀਆਂ ਨੇ ਅਧਿਕਾਰਤ ਤੌਰ 'ਤੇ ਹਵਾਈ ਹਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ, ਪਰ ਫੌਜ ਦੇ ਨਜ਼ਦੀਕੀ ਸੁਰੱਖਿਆ ਸੂਤਰਾਂ ਨੇ ਸੁਝਾਅ ਦਿੱਤਾ ਹੈ ਕਿ ਇਹ ਹਮਲਾ ਸਰਹੱਦ ਨੇੜੇ ਤਾਲਿਬਾਨ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ।
ਇਹ ਵੀ ਪੜ੍ਹੋ - ਬੁਰੀ ਖ਼ਬਰ! 1 ਜਨਵਰੀ ਤੋਂ ਇਨ੍ਹਾਂ Smartphones 'ਤੇ ਨਹੀਂ ਚਲੇਗਾ WhatsApp
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਈਰਾਨ ਨੇ 2 ਸਾਲਾਂ ਬਾਅਦ ਵ੍ਹਟਸਐਪ ਤੇ ਗੂਗਲ ਪਲੇਅ ਤੋਂ ਹਟਾਇਆ ਬੈਨ
NEXT STORY