ਇੰਟਰਨੈਸ਼ਨਲ ਡੈਸਕ- ਪਿਛਲੇ ਦਿਨੀਂ ਈਰਾਨ ਵੱਲੋਂ ਪਾਕਿਸਤਾਨ 'ਤੇ ਕੀਤੇ ਗਏ ਏਅਰਸਟ੍ਰਾਈਕ ਤੋਂ ਬਾਅਦ ਪਾਕਿਸਤਾਨ ਨੇ ਚੀਨ ਨਾਲ ਨਾਰਾਜ਼ਗੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ 'ਚ ਲਗਾਏ ਗਏ 'ਮੇਡ ਇਨ ਚਾਈਨਾ' ਰਾਡਾਰ ਈਰਾਨ ਵੱਲੋਂ ਦਾਗੀਆਂ ਗਈਆਂ ਮਿਜ਼ਾਈਲਾਂ ਦੀ ਜਾਣਕਾਰੀ ਦੇਣ 'ਚ ਅਸਫ਼ਲ ਰਹੇ ਸਨ, ਜਿਸ ਕਾਰਨ ਦੇਸ਼ ਨੂੰ ਏਅਰਸਟ੍ਰਾਈਕ ਦਾ ਖਾਮਿਆਜ਼ਾ ਭੁਗਤਣਾ ਪਿਆ ਹੈ।
ਇਸ ਮਾਮਲੇ 'ਚ ਚੀਨ ਨੇ ਈਰਾਨ ਨੂੰ ਦੋਸ਼ੀ ਨਹੀਂ ਠਹਿਰਾਇਆ ਹੈ ਤੇ ਉਸ ਨੇ ਦੋਵਾਂ ਦੇਸ਼ਾਂ ਨੂੰ ਸ਼ਾਂਤੀ ਬਣਾਏ ਰੱਖਣ ਲਈ ਕਿਹਾ ਹੈ। ਚੀਨ ਦੇ ਇਸ ਰਵੱਈਏ ਕਾਰਨ ਪਾਕਿਸਤਾਨ ਦਾ ਪੂਰੀ ਦੁਨੀਆ 'ਚ ਮਜ਼ਾਕ ਬਣ ਰਿਹਾ ਹੈ, ਜਦਕਿ ਦੇਸ਼ ਖੁਦ ਇਸ ਸਮੇਂ ਇਸ ਮਾਮਲੇ ਨੂੰ ਇਕ ਭਿਆਨਕ ਹਾਦਸੇ ਦੀ ਤਰ੍ਹਾਂ ਦੇਖ ਰਿਹਾ ਹੈ।
ਇਹ ਵੀ ਪੜ੍ਹੋ- ਪੂਨੀ ਸਵੀਟ ਸ਼ਾਪ ਲੁੱਟਣ ਆਏ ਲੁਟੇਰਿਆਂ ਨੇ ਚਲਾਈ ਗੋਲੀ, ਘਟਨਾ CCTV 'ਚ ਹੋਈ ਕੈਦ
ਇਸ ਮਾਮਲੇ 'ਚ ਪਾਕਿਸਤਾਨ ਦੇ ਚੀਨ ਤੋਂ ਨਾਰਾਜ਼ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਪਹਿਲਾਂ ਤਾਂ ਚੀਨ ਤੋਂ ਖਰੀਦਿਆ ਗਿਆ ਰਾਡਾਰ ਸਿਸਟਮ ਈਰਾਨ ਦੀਆਂ ਮਿਜ਼ਾਈਲਾਂ ਨੂੰ ਡਿਟੈਕਟ ਕਰ ਕੇ ਤਬਾਹ ਨਹੀਂ ਕਰ ਸਕਿਆ। ਦੂਜਾ ਇਹ ਕਿ ਜਿੱਥੇ ਪੂਰੀ ਦੁਨੀਆ ਈਰਾਨ ਵੱਲੋਂ ਕੀਤੇ ਗਏ ਹਮਲੇ ਦੀ ਨਿੰਦਾ ਕਰ ਰਹੀ ਹੈ, ਉੱਥੇ ਚੀਨ ਨੇ ਚੁੱਪੀ ਧਾਰੀ ਹੋਈ ਹੈ। ਇਸ ਕਾਰਨ ਪਾਕਿਸਤਾਨ ਚੀਨ ਤੋਂ ਨਾਰਾਜ਼ ਦੱਸਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਬੀਤੇ ਮੰਗਲਵਾਰ ਦੀ ਰਾਤ ਨੂੰ ਈਰਾਨ ਨੇ ਏਅਰਸਟ੍ਰਾਈਕ ਕਰ ਕੇ ਪਾਕਿਸਤਾਨ 'ਚ ਅੱਤਵਾਦੀ ਠਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ। ਇਸ ਹਮਲੇ 'ਚ ਮਿਜ਼ਾਈਲ ਅਤੇ ਡ੍ਰੋਨਾਂ ਦੀ ਵਰਤੋਂ ਕੀਤੀ ਗਈ ਸੀ। ਇਸ ਹਮਲੇ 'ਚ 2 ਲੋਕਾਂ ਦੀ ਮੌਤ ਹੋ ਗਈ ਸੀ ਤੇ 3 ਜ਼ਖ਼ਮੀ ਹੋ ਗਏ ਸਨ।
ਇਹ ਵੀ ਪੜ੍ਹੋ- ਲੁਧਿਆਣਾ ਰੇਲਵੇ ਸਟੇਸ਼ਨ ਦੀ ਡਿਸਪਲੇ ਹੋਈ ਖ਼ਰਾਬ, ਯਾਤਰੀਆਂ ਨੂੰ ਕਰਨਾ ਪੈ ਰਿਹੈ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ
ਇਸ ਮਾਮਲੇ 'ਚ ਜਵਾਬੀ ਕਾਰਵਾਈ ਕਰਦਿਆਂ ਪਾਕਿਸਤਾਨ ਨੇ ਵੀ ਈਰਾਨ 'ਤੇ ਹਮਲਾ ਕੀਤਾ ਸੀ, ਜਿਸ 'ਚ 4 ਬੱਚਿਆਂ ਸਣੇ 7 ਲੋਕਾਂ ਦੀ ਮੌਤ ਹੋ ਗਈ ਸੀ। ਇਸ ਤਰ੍ਹਾਂ ਦੀ ਕਾਰਵਾਈ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਹੋਰ ਵਧ ਸਕਦਾ ਹੈ ਤੇ ਭਵਿੱਖ 'ਚ ਵੀ ਅਜਿਹੇ ਹਮਲੇ ਦੇਖਣ ਨੂੰ ਮਿਲ ਸਕਦੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਾਰਡਨ 'ਤੇ ਸੀਰੀਆ ਨੇ ਕੀਤਾ ਹਵਾਈ ਹਮਲਾ, ਮਾਰੇ ਗਏ 11 ਲੋਕ
NEXT STORY