ਪੇਸ਼ਾਵਰ (ਭਾਸ਼ਾ) - ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਐਤਵਾਰ ਨੂੰ ਹੋਣ ਵਾਲੀਆਂ ਮੇਅਰ ਦੀਆਂ ਸਿਟੀ ਕੌਂਸਲ ਚੋਣਾਂ ਤੋਂ ਪਹਿਲਾਂ ਅਵਾਮੀ ਨੈਸ਼ਨਲ ਪਾਰਟੀ (ਏ.ਐੱਨ.ਪੀ.) ਦੇ ਇਕ ਉਮੀਦਵਾਰ ਦੀ ਉਸ ਦੇ ਹਲਕੇ ਵਿਚ ਚੋਣ ਪ੍ਰਚਾਰ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਇਹ ਵੀ ਪੜ੍ਹੋ : ਪਾਕਿਸਤਾਨ ਦੇ ਕਰਾਚੀ ’ਚ 73 ਪੁਲਸ ਮੁਲਾਜ਼ਮਾਂ ’ਤੇ ਡਿੱਗੀ ਗਾਜ, ਹੁਕਮਾਂ ਦੀ ਅਣਦੇਖੀ ਪਈ ਭਾਰੀ
ਇਹ ਜਾਣਕਾਰੀ ਪੁਲਸ ਨੇ ਸ਼ਨੀਵਾਰ ਨੂੰ ਦਿੱਤੀ। ਜ਼ਿਲ੍ਹਾ ਪੁਲਸ ਅਧਿਕਾਰੀ ਨਜਮੁਲ ਹਸਨੈਨ ਨੇ ਦੱਸਿਆ ਕਿ ਦੱਖਣੀ ਵਜ਼ੀਰਿਸਤਾਨ ਕਬਾਇਲੀ ਜ਼ਿਲ੍ਹੇ ਨਾਲ ਲੱਗਦੇ ਡੇਰਾ ਇਸਮਾਈਲ ਖਾਨ ਜ਼ਿਲ੍ਹੇ ਦੇ ਮਾਡਲ ਟਾਊਨ ਇਲਾਕੇ 'ਚ ਸ਼ੁੱਕਰਵਾਰ ਦੇਰ ਰਾਤ ਉਮਰ ਖਿਤਾਬ ਸ਼ੇਰਾਨੀ ਪ੍ਰਚਾਰ ਕਰ ਰਹੇ ਸਨ, ਉਦੋਂ ਹਮਲਾਵਰਾਂ ਨੇ ਉਸ 'ਤੇ ਹਮਲਾ ਕਰ ਕੇ ਉਸ ਦੀ ਹੱਤਿਆ ਕਰ ਦਿੱਤੀ।
ਇਹ ਵੀ ਪੜ੍ਹੋ : ਬ੍ਰਿਟੇਨ ਦੇ ਬਕਿੰਘਮਸ਼ਾਇਰ ’ਚ ਹਿੰਦੂ ਭਾਈਚਾਰੇ ਲਈ ਪਹਿਲਾ ਸ਼ਮਸ਼ਾਨ ਘਾਟ ਬਣਾਉਣ ਦੀ ਮਿਲੀ ਮਨਜ਼ੂਰੀ
ਜ਼ਿਕਰਯੋਗ ਹੈ ਕਿ ਖੈਬਰ ਪਖਤੂਨਖਵਾ ਸੂਬੇ ਦੇ 17 ਜ਼ਿਲ੍ਹਿਆਂ 'ਚ 19 ਦਸੰਬਰ ਨੂੰ ਚੋਣਾਂ ਹੋਣੀਆਂ ਹਨ ਪਰ ਚੋਣ ਕਮਿਸ਼ਨ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਜ਼ਿਲ੍ਹੇ 'ਚ ਹੋਣ ਵਾਲੀਆਂ ਮੇਅਰ ਸਿਟੀ ਕੌਂਸਲ ਦੀਆਂ ਚੋਣਾਂ ਨੂੰ ਰੱਦ ਕਰ ਦਿੱਤਾ ਹੈ। ਪੁਲਸ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੂਰੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸ ਘਟਨਾ ਦਾ ਨੋਟਿਸ ਲੈਂਦਿਆਂ ਖੈਬਰ ਪਖਤੂਨਖਵਾ ਸੂਬੇ ਦੇ ਮੁੱਖ ਮੰਤਰੀ ਮਹਿਮੂਦ ਖਾਨ ਨੇ ਕਤਲੇਆਮ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਹਰਕਤਾਂ ਤੋਂ ਬਾਜ ਨਹੀਂ ਆ ਰਹੇ ਗੁਰਪਤਵੰਤ ਪੰਨੂ, ਹੁਣ ਭਾਰਤ ਖ਼ਿਲਾਫ਼ ਲਿਖਿਆ ਇਮਰਾਨ ਖਾਨ ਨੂੰ ਪੱਤਰ
ਪਾਕਿਸਤਾਨ ਦੇ ਕਰਾਚੀ ’ਚ 73 ਪੁਲਸ ਮੁਲਾਜ਼ਮਾਂ ’ਤੇ ਡਿੱਗੀ ਗਾਜ, ਹੁਕਮਾਂ ਦੀ ਅਣਦੇਖੀ ਪਈ ਭਾਰੀ
NEXT STORY