ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਅਤੇ ਬਲੂਚਿਸਤਾਨ ਸੂਬਿਆਂ 'ਚ ਖ਼ੁਫੀਆ ਜਾਣਕਾਰੀ ਦੇ ਆਧਾਰ 'ਤੇ ਚਲਾਏ ਗਏ ਵੱਖ-ਵੱਖ ਅਭਿਆਨਾਂ 'ਚ ਸੁਰੱਖਿਆ ਬਲਾਂ ਨੇ 11 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਸਰਕਾਰੀ ਮੀਡੀਆ 'ਰੇਡੀਓ ਪਾਕਿਸਤਾਨ' ਅਨੁਸਾਰ ਇਹ ਕਾਰਵਾਈਆਂ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (TTP) ਅਤੇ ਹੋਰ ਅੱਤਵਾਦੀ ਸਮੂਹਾਂ ਨੂੰ ਨਿਸ਼ਾਨਾ ਬਣਾ ਕੇ ਕੀਤੀਆਂ ਗਈਆਂ ਹਨ।
ਬਲੂਚਿਸਤਾਨ ਸੂਬੇ ਦੇ ਖੁਜ਼ਦਾਰ ਜ਼ਿਲ੍ਹੇ ਦੇ ਸਾਸੋਲ ਇਲਾਕੇ ਵਿੱਚ ਡਰੋਨ ਰਾਹੀਂ ਵਰਤੋਂ ਕਰ ਕੇ ਅੱਤਵਾਦੀਆਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿੱਥੇ 4 ਅੱਤਵਾਦੀ ਮਾਰੇ ਗਏ, ਜਦਕਿ ਖੈਬਰ ਪਖਤੂਨਖਵਾ ਦੇ ਬੰਨੂ ਜ਼ਿਲ੍ਹੇ 'ਚ ਚਲਾਏ ਗਏ ਅਭਿਆਨ ਦੌਰਾਨ 2 ਅੱਤਵਾਦੀ ਢੇਰ ਕੀਤੇ ਗਏ ਅਤੇ ਉਨ੍ਹਾਂ ਕੋਲੋਂ ਹਥਿਆਰ ਤੇ ਅਸਲਾ ਬਰਾਮਦ ਹੋਇਆ।
ਇਸ ਤੋਂ ਇਲਾਵਾ ਵਜ਼ੀਰਿਸਤਾਨ ਦੇ ਲੱਧਾ ਇਲਾਕੇ 'ਚ TTP ਦੇ 5 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ। ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਅਤੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਇਸ ਸਫਲ ਕਾਰਵਾਈ ਲਈ ਸੁਰੱਖਿਆ ਬਲਾਂ ਦੀ ਸ਼ਲਾਘਾ ਕੀਤੀ ਅਤੇ ਅੱਤਵਾਦ ਵਿਰੁੱਧ ਜੰਗ ਜਾਰੀ ਰੱਖਣ ਦਾ ਦੁਹਰਾਅ ਕੀਤਾ।
ਅਗਲੇ 72 ਘੰਟੇ ਬੇਹੱਦ ਭਾਰੀ ! ਮੌਸਮ ਵਿਭਾਗ ਨੇ ਕੀਤੀ ਭਾਰੀ ਬਾਰਿਸ਼ ਦੀ ਭਵਿੱਖਬਾਣੀ, ਨੇਪਾਲ 'ਚ ਮੁੜ ਵਧਿਆ ਖ਼ਤਰਾ
NEXT STORY