ਗੁਰਦਾਸਪੁਰ/ਪਾਕਿਸਤਾਨ (ਵਿਨੋਦ)- ਪਾਕਿਸਤਾਨੀ ਸੁਰੱਖਿਆ ਬਲਾਂ ਨੇ ਖੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਵਿੱਚ ਇੱਕ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਦੌਰਾਨ ਸੱਤ ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ।
ਅੱਤਵਾਦੀ ਫਿਤਨਾ ਅਲ-ਖਵਾਰੀਜ ਨਾਲ ਸਬੰਧਤ ਸਨ, ਇਹ ਸ਼ਬਦ ਪਾਕਿਸਤਾਨੀ ਸਰਕਾਰ ਦੁਆਰਾ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਮੈਂਬਰਾਂ ਲਈ ਵਰਤਿਆ ਜਾਂਦਾ ਹੈ। ਸੁਰੱਖਿਆ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ।
ਦੱਖਣੀ ਕੋਰੀਆ 'ਚ ਵੱਡਾ ਹਾਦਸਾ : ਸ਼ਾਪਿੰਗ ਮਾਲ ਦੀ ਅਚਾਨਕ ਡਿੱਗੀ ਛੱਤ, ਕਈ ਫੱਟੜ
NEXT STORY