ਪੇਸ਼ਾਵਰ (ਭਾਸ਼ਾ): ਪਾਕਿਸਤਾਨ ਦੇ ਸੁਰੱਖਿਆ ਬਲਾਂ ਨੇ ਖੈਬਰ ਪਖਤੂਨਖਵਾ ਸੂਬੇ ਵਿਚ ਦੋ ਆਪਰੇਸ਼ਨ ਦੌਰਾਨ ਇਕ ਪਾਬੰਦੀਸ਼ੁਦਾ ਸੰਗਠਨ ਦੇ ਦੋ ਪ੍ਰਮੁੱਖ ਕਮਾਂਡਰਾਂ ਸਮੇਤ 9 ਅੱਤਵਾਦੀਆਂ ਨੂੰ ਮਾਰ ਦਿੱਤਾ। ਪਾਕਿਸਤਾਨੀ ਫੌਜ ਦੀ ਮੀਡੀਆ ਸ਼ਾਖਾ ਨੇ ਇਹ ਜਾਣਕਾਰੀ ਦਿੱਤੀ। ਇਹ ਆਪਰੇਸ਼ਨ ਲੱਕੀ ਮਰਵਾਤ ਅਤੇ ਖੈਬਰ ਜ਼ਿਲ੍ਹਿਆਂ ਵਿੱਚ ਕੀਤੇ ਗਏ ਸਨ। ਖੈਬਰ ਜ਼ਿਲੇ ਦੀ ਤੀਰਾਹ ਘਾਟੀ 'ਚ ਆਪਰੇਸ਼ਨ ਦੌਰਾਨ ਕਮਾਂਡਰ ਨਜੀਬ ਉਰਫ ਅਬਦੁਰ ਰਹਿਮਾਨ ਅਤੇ ਅਸ਼ਫਾਕ ਉਰਫ ਮੁਆਵੀਆ ਸਮੇਤ 7 ਅੱਤਵਾਦੀ ਮਾਰੇ ਗਏ।
ਪੜ੍ਹੋ ਇਹ ਅਹਿਮ ਖ਼ਬਰ-ਸੰਯੁਕਤ ਰਾਸ਼ਟਰ ਦੇ ਇਕ ਸਮੂਹ ਨੇ ਇਮਰਾਨ ਖਾਨ ਦੀ ਰਿਹਾਈ ਦੀ ਕੀਤੀ ਮੰਗ
ਲੱਕੀ ਮਰਵਾਤ 'ਚ ਆਪਰੇਸ਼ਨ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਕੰਪਲੈਕਸ ਨੂੰ ਨਿਸ਼ਾਨਾ ਬਣਾਇਆ ਅਤੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਮਾਰੇ ਗਏ ਅੱਤਵਾਦੀ ਸੁਰੱਖਿਆ ਬਲਾਂ ਦੇ ਕਾਫਲਿਆਂ 'ਤੇ ਹਮਲਿਆਂ ਸਮੇਤ ਕਈ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਹੋਣ ਲਈ ਲੋੜੀਂਦੇ ਸਨ। ਅੱਤਵਾਦੀਆਂ ਕੋਲੋਂ ਵੱਡੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।
ਪੜ੍ਹੋ ਇਹ ਅਹਿਮ ਖ਼ਬਰ-ਯੁੱਧ ਸ਼ੁਰੂ ਹੋਣ ਤੋਂ ਬਾਅਦ ਪਹਿਲੀ ਵਾਰ ਯੂਕ੍ਰੇਨ ਪਹੁੰਚੇ ਹੰਗਰੀ ਦੇ ਪ੍ਰਧਾਨ ਮੰਤਰੀ ਓਰਬਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸੁਪਰੀਮ ਕੋਰਟ ਵਲੋਂ ਟਰੰਪ ਨੂੰ ਰਾਹਤ ਮਿਲਣ 'ਤੇ ਬਾਈਡੇਨ ਹੋਏ ਨਾਰਾਜ਼, ਕਿਹਾ- 'ਇਹ ਖ਼ਤਰਨਾਕ ਮਿਸਾਲ ਹੈ'
NEXT STORY