ਲਾਹੌਰ (ਭਾਸ਼ਾ)-ਪਾਕਿਸਤਾਨ ’ਚ ਪੁਲਸ ਨੇ ਇਕ ਵੱਡੇ ਅੱਤਵਾਦੀ ਹਮਲੇ ਨੂੰ ਟਾਲਦਿਆਂ 10 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਤਵਾਦੀ ਚੀਨੀ ਨਾਗਰਿਕਾਂ ਸਮੇਤ ਵਿਦੇਸ਼ੀਆਂ ’ਤੇ ਹਮਲਿਆਂ ਦੀ ਸਾਜ਼ਿਸ਼ ਰਚ ਰਹੇ ਸਨ ਅਤੇ ਪੰਜਾਬ ਸੂਬੇ ’ਚ ਮੁਹੱਰਮ ਦੇ ਜਲੂਸ ਨੂੰ ਰੋਕਣ ਦੀ ਯੋਜਨਾ ਬਣਾ ਰਹੇ ਸਨ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਅਗਲੇ 3 ਦਿਨਾਂ ’ਚ ਯੈਲੋ ਅਲਰਟ ਵਿਚਾਲੇ ਭਾਰੀ ਬਾਰਿਸ਼ ਦੀ ਚਿਤਾਵਨੀ, ਜਾਣੋ ਮੌਸਮ ਦੀ ਤਾਜ਼ਾ ਅਪਡੇਟ
ਪੰਜਾਬ ਪੁਲਸ ਦੇ ਅੱਤਵਾਦ ਰੋਕੂ ਵਿਭਾਗ ਨੇ ਸੂਬੇ ਦੇ ਲਾਹੌਰ, ਅਟਕ, ਸਰਗੋਧਾ, ਗੁੱਜਰਾਂਵਾਲਾ, ਮੁਲਤਾਨ ਅਤੇ ਡੇਰਾ ਗਾਜ਼ੀ ਖਾਂ ਜ਼ਿਲ੍ਹਿਆਂ ’ਚ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਆਪ੍ਰੇਸ਼ਨਾਂ ਦੌਰਾਨ ਇਹ ਗ੍ਰਿਫ਼ਤਾਰੀਆਂ ਕੀਤੀਆਂ ਹਨ। ਅੱਤਵਾਦੀਆਂ ਦੇ ਕਬਜ਼ੇ ’ਚੋਂ 6 ਹੈਂਡ ਗ੍ਰਨੇਡ, ਇਕ ਆਈ. ਈ. ਡੀ., 893 ਗ੍ਰਾਮ ਧਮਾਕਾਖੇਜ਼ ਸਮੱਗਰੀ, 7 ਡੈਟੋਨੇਟਰ ਆਦਿ ਦੇ ਨਾਲ ਪਾਬੰਦੀਸ਼ੁਦਾ ਸੰਗਠਨਾਂ ਦਾ ਸਾਹਿਤ ਬਰਾਮਦ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਸ ਦੇਸ਼ 'ਚ ਮਿਲਿਆ 1000 ਸਾਲ ਪੁਰਾਣਾ ਰਹੱਸਮਈ ਸ਼ਹਿਰ, ਖੁੱਲ੍ਹਣਗੇ ਇਤਿਹਾਸ ਦੇ ਕਈ ਵੱਡੇ ਰਾਜ਼
NEXT STORY