ਇਸਲਾਮਾਬਾਦ: ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਚੱਲ ਰਹੇ ਬਲੋਚ ਪ੍ਰਦਰਸ਼ਨਾਂ ਦਰਮਿਆਨ ਬਲੋਚਿਸਤਾਨ ਸਰਕਾਰ ਨੇ ਤੁਰਬਤ ਅਤੇ ਕੋਲਹੂ ਵਿੱਚ 44 ਸਰਕਾਰੀ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਬਾਲਾਚ ਮੋਲਾ ਬਖਸ਼ ਦੇ ਕਥਿਤ ਕਤਲ ਦੇ ਵਿਰੋਧ ਵਿੱਚ ਕੱਢੀਆਂ ਗਈਆਂ ਰੈਲੀਆਂ ਅਤੇ ਮੁਜ਼ਾਹਰੇ ਵਿੱਚ ਹਿੱਸਾ ਲੈਣ ਕਾਰਨ ਮੁਅੱਤਲ ਕਰ ਦਿੱਤਾ ਗਿਆ।
ਮਕਰਾਨ ਡਵੀਜ਼ਨ ਦੇ ਕਮਿਸ਼ਨਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਦੱਸਿਆ ਕਿ ਤਰਬਤ ਵਿੱਚ ਵੱਖ-ਵੱਖ ਵਿਭਾਗਾਂ ਦੇ 30 ਸਰਕਾਰੀ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਮੁਤਾਬਕ ਇਹ ਫੈਸਲਾ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਵਿੱਚ ਇਨ੍ਹਾਂ ਮੁਲਾਜ਼ਮਾਂ ਦੀ ਸਰਕਾਰ ਵਿਰੋਧੀ ਰੈਲੀਆਂ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਸਹਾਇਤਾ ਪ੍ਰਦਾਨ ਕਰਨ ਵਜੋਂ ਪਛਾਣ ਕੀਤੀ ਗਈ ਹੈ। ਇਸ ਦੌਰਾਨ ਕੋਲਹੂ ਜ਼ਿਲ੍ਹੇ ਦੇ 14 ਕਰਮਚਾਰੀਆਂ ਨੂੰ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਅਤੇ ਸਰਕਾਰ ਵਿਰੋਧੀ ਰੈਲੀਆਂ ਵਿੱਚ ਸਹਾਇਤਾ ਪ੍ਰਦਾਨ ਕਰਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਈਰਾਨ: ਕਾਸਿਮ ਸੁਲੇਮਾਨੀ ਦੀ ਕਬਰ ਨੇੜੇ ਦੋ ਵੱਡੇ ਧਮਾਕੇ, 103 ਲੋਕਾਂ ਦੀ ਹੋਈ ਮੌਤ, 140 ਤੋਂ ਵੱਧ ਜ਼ਖ਼ਮੀ
NEXT STORY