ਇਸਲਾਮਾਬਾਦ (ਏਜੰਸੀ)— ਪਾਕਿਸਤਾਨ ਦੇ ਦੱਖਣੀ-ਪੱਛਮੀ ਬਲੋਚਿਸਤਾਨ ਸੂਬੇ ਵਿਚ ਸ਼ੁੱਕਰਵਾਰ ਨੂੰ ਨਮਾਜ਼ ਦੌਰਾਨ ਇਕ ਮਸਜਿਦ ਵਿਚ ਧਮਾਕਾ ਕੀਤਾ ਗਿਆ। ਇਸ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਦਰਜਨ ਤੋਂ ਵੱਧ ਲੋਕ ਜ਼ਖਮੀ ਹੋ ਗਏ।
ਪੁਲਸ ਨੇ ਦੱਸਿਆ ਕਿ ਸੂਬਾਈ ਰਾਜਧਾਨੀ ਕਵੇਟਾ ਦੇ ਪਸ਼ਤੂਨਬਾਦ ਖੇਤਰ ਵਿਚ ਰਹਿਮਾਨੀਆ ਮਸਜਿਦ ਨੂੰ ਨਿਸ਼ਾਨਾ ਬਣਾ ਕੇ ਧਮਾਕਾ ਕੀਤਾ ਗਿਆ। ਇਸ ਹਮਲੇ ਵਿਚ ਜ਼ਖਮੀ ਹੋਏ ਲੋਕਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ। ਇਕ ਸੁਰੱਖਿਆ ਅਧਿਕਾਰੀ ਨੇ ਕਿਹਾ,''ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ ਇਹ ਵੱਡਾ ਧਮਾਕਾ ਸੀ।''
ਬ੍ਰੈਗਜ਼ਿਟ ਮਾਮਲੇ 'ਚ ਥੈਰੇਸਾ ਮੇਅ ਨੇ ਕੀਤਾ ਅਸਤੀਫੇ ਦਾ ਐਲਾਨ
NEXT STORY