ਇਸਲਾਮਾਬਾਦ - ਪਾਕਿਸਤਾਨ ਨੇ ਚੀਨ ਤੋਂ 25 ਮਲਟੀ-ਰੋਲ ਜੇ-10ਸੀ ਲੜਾਕੂ ਜਹਾਜ਼ਾਂ ਦੀ ਇੱਕ ਪੂਰੀ ਸਕੁਐਡਰਨ ਖਰੀਦੀ ਹੈ। ਪਾਕਿਸਤਾਨ ਨੇ ਭਾਰਤ ਦੁਆਰਾ ਰਾਫੇਲ ਲੜਾਕੂ ਜਹਾਜ਼ਾਂ ਦੀ ਖਰੀਦ ਕੀਤੇ ਜਾਣ ਦੇ ਜਵਾਬ ਵਿੱਚ ਇਹ ਜਹਾਜ਼ ਖਰੀਦੇ ਹਨ। ਪਾਕਿਸਤਾਨ ਦੇ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਅਹਿਮਦ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼ੇਖ ਰਾਸ਼ਿਦ ਅਹਿਮਦ ਨੇ ਰਾਵਲਪਿੰਡੀ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਜੇ-10ਸੀ ਦੇ 25 ਜਹਾਜ਼ਾਂ ਦਾ ਇੱਕ ਪੂਰਾ ਸਕੁਐਡਰਨ ਅਗਲੇ ਸਾਲ 23 ਮਾਰਚ ਨੂੰ ਪਾਕਿਸਤਾਨ ਦਿਵਸ ਸਮਾਰੋਹ ਵਿੱਚ ਹਿੱਸਾ ਲਵੇਗਾ। ਜੇ-10ਸੀ ਨੂੰ ਚੀਨ ਦੇ ਸਭ ਤੋਂ ਵਧੀਆ ਲੜਾਕੂ ਜਹਾਜ਼ਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਜੇ-10ਸੀ ਹਰ ਤਰ੍ਹਾਂ ਦੇ ਮੌਸਮ ਵਿੱਚ ਉਡ਼ਾਣ ਭਰਨ ਵਿੱਚ ਸਮਰੱਥ ਹੈ। ਪਾਕਿਸਤਾਨ ਦੇ ਕੋਲ ਹਾਲਾਂਕਿ ਅਮਰੀਕਾ ਵਿੱਚ ਬਣੇ ਐੱਫ-16 ਸ਼੍ਰੇਣੀ ਦੇ ਲੜਾਕੂ ਜਹਾਜ਼ਾਂ ਦਾ ਇੱਕ ਬੇੜਾ ਮੌਜੂਦ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਕੋਰੋਨਾ ਦੇ ਗਲੋਬਲ ਮਾਮਲੇ ਪਿਛਲੇ ਹਫ਼ਤੇ 11 ਫੀਸਦੀ ਵਧੇ
NEXT STORY