ਲਾਹੌਰ (ਏਜੰਸੀ)- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਦਾਅਵਾ ਕੀਤਾ ਹੈ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿਚ ਸ਼ਾਮਲ ਹੋਣਗੇ। ਹਾਲਾਂਕਿ ਉਹ ਮੁੱਖ ਮਹਿਮਾਨ ਵਜੋਂ ਸ਼ਾਮਲ ਨਹੀਂ ਹੋਣਗੇ। ਪਾਕਿ ਦੇ ਇਕ ਟੀ.ਵੀ. ਚੈਨਲ 'ਤੇ ਕੁਰੈਸ਼ੀ ਨੇ ਕਿਹਾ ਕਿ ਮੈਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸੱਦਾ ਭੇਜਿਆ ਸੀ। ਮੈਂ ਉਨ੍ਹਾਂ ਦਾ ਸ਼ੁੱਕਰਗੁਜ਼ਾਰ ਹਾਂ ਕਿ ਉਨ੍ਹਾਂ ਨੇ ਮੈਨੂੰ ਚਿੱਠੀ ਲਿਖ ਕੇ ਕਿਹਾ ਕਿ ਮੈਂ ਆਵਾਂਗਾ ਪਰ ਮੁੱਖ ਮਹਿਮਾਨ ਵਜੋਂ ਨਹੀਂ ਸਗੋਂ ਇਕ ਆਮ ਇਨਸਾਨ ਵਾਂਗ। ਕੁਰੈਸ਼ੀ ਨੇ ਅੱਗੇ ਕਿਹਾ ਕਿ ਭਾਵੇਂ ਹੀ ਉਹ ਆਮ ਵਿਅਕਤੀ ਵਾਂਗ ਆਣ, ਪਰ ਅਸੀਂ ਉਨ੍ਹਾਂ ਦਾ ਸਵਾਗਤ ਕਰਾਂਗੇ।
ਜ਼ਿਕਰਯੋਗ ਹੈ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ। ਉਸ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਭੇਜਣ ਦੀ ਬਜਾਏ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸੱਦਾ ਭੇਜਿਆ। ਹਾਲਾਂਕਿ ਮਨਮੋਹਨ ਸਿੰਘ ਨੇ ਪਾਕਿਸਤਾਨ ਦੇ ਸੱਦੇ ਨੂੰ ਸਵੀਕਾਰ ਨਹੀਂ ਕੀਤਾ ਸੀ।
ਬ੍ਰੈਗਜ਼ਿਟ 'ਤੇ ਇਤਿਹਾਸਕ ਵੋਟਿੰਗ ਲਈ ਤਿਆਰ ਬ੍ਰਿਟਿਸ਼ ਸੰਸਦ ਮੈਂਬਰ
NEXT STORY