ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਤਾਰੀਫ਼ਾਂ ਕਰਨ ਵਾਲੇ ਪਾਕਿਸਤਾਨ ਦੇ ਸੁਰ ਅਚਾਨਕ ਬਦਲ ਗਏ ਹਨ। ਹੁਣ ਪਾਕਿਸਤਾਨ ਨੇ ਈਰਾਨ 'ਤੇ ਅਮਰੀਕਾ ਦੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਪਾਕਿਸਤਾਨ ਨੇ ਕਿਹਾ ਹੈ ਕਿ ਅਮਰੀਕਾ ਵੱਲੋਂ ਕੀਤਾ ਗਿਆ ਇਹ ਹਮਲਾ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਹੈ। ਈਰਾਨ ਦੇ ਪ੍ਰਮਾਣੂ ਠਿਕਾਣਿਆਂ 'ਤੇ ਹਮਲਾ ਗਲਤ ਹੈ। ਇੱਥੇ ਦਈਏ ਕਿ ਪਾਕਿਸਤਾਨ ਈਰਾਨ 'ਤੇ ਅਮਰੀਕੀ ਹਮਲੇ ਦੀ ਨਿੰਦਾ ਕਰਨ ਵਾਲਾ ਪਹਿਲਾ ਦੇਸ਼ ਨਹੀਂ ਹੈ। ਪਾਕਿਸਤਾਨ ਤੋਂ ਪਹਿਲਾਂ ਸਾਊਦੀ ਅਰਬ, ਕਿਊਬਾ ਅਤੇ ਚਿਲੀ ਨੇ ਵੀ ਇਸ ਹਮਲੇ ਦੀ ਨਿੰਦਾ ਕੀਤੀ ਹੈ। ਦੂਜੇ ਪਾਸੇ ਯੂ.ਕੇ ਅਤੇ ਯੂਰਪੀਅਨ ਯੂਨੀਅਨ ਨੇ ਅਮਰੀਕਾ ਦੇ ਇਸ ਹਮਲੇ ਨੂੰ ਜਾਇਜ਼ ਠਹਿਰਾਇਆ ਹੈ।
ਯੂ.ਕੇ ਨੇ ਅਮਰੀਕਾ ਦਾ ਸਮਰਥਨ ਕੀਤਾ ਅਤੇ ਕਿਹਾ ਕਿ ਜੋ ਕੁਝ ਵੀ ਕੀਤਾ ਗਿਆ ਹੈ ਉਹ ਸਹੀ ਹੈ ਅਤੇ ਸਾਨੂੰ ਲੱਗਦਾ ਹੈ ਕਿ ਈਰਾਨ ਨੂੰ ਗੱਲਬਾਤ ਲਈ ਇੱਕ ਮੇਜ਼ 'ਤੇ ਆਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਯੂਰਪੀਅਨ ਯੂਨੀਅਨ ਨੇ ਅਮਰੀਕੀ ਹਮਲੇ ਨੂੰ ਜਾਇਜ਼ ਠਹਿਰਾਇਆ ਅਤੇ ਕਿਹਾ ਕਿ ਈਰਾਨ ਦਾ ਪ੍ਰਮਾਣੂ ਪ੍ਰੋਗਰਾਮ ਅੰਤਰਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਹੋਵੇਗਾ। ਈਰਾਨ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।
ਪੜ੍ਹੋ ਇਹ ਅਹਿਮ ਖ਼ਬਰ-'ਸਿਚੁਏਸ਼ਨ ਰੂਮ' 'ਚ ਸਥਿਤੀ ਦੀ ਨਿਗਰਾਨੀ ਕਰਦੇ Trump ਦੀਆਂ ਤਸਵੀਰਾਂ ਵਾਇਰਲ
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕੀਤਾ ਹੈ। ਜਿਸ ਵਿਚ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਸ ਨਾਲ ਖੇਤਰ ਵਿੱਚ ਤਣਾਅ ਹੋਰ ਵਧ ਸਕਦਾ ਹੈ, ਜਿਸ ਕਾਰਨ ਅਸੀਂ ਬਹੁਤ ਚਿੰਤਤ ਹਾਂ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਅਤੇ ਈਰਾਨ 900 ਕਿਲੋਮੀਟਰ ਦੀ ਸਰਹੱਦ ਸਾਂਝੀ ਕਰਦੇ ਹਨ। ਪਾਕਿਸਤਾਨ ਨੇ ਕਿਹਾ, "ਅਮਰੀਕਾ ਨੇ ਇਸ ਹਮਲੇ ਨਾਲ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕੀਤੀ ਹੈ। ਸੰਯੁਕਤ ਰਾਸ਼ਟਰ ਚਾਰਟਰ ਅਨੁਸਾਰ ਈਰਾਨ ਨੂੰ ਆਪਣਾ ਬਚਾਅ ਕਰਨ ਦਾ ਪੂਰਾ ਅਧਿਕਾਰ ਹੈ।"
ਪਾਕਿਸਤਾਨ ਵਿਦੇਸ਼ ਮੰਤਰਾਲੇ ਅਨੁਸਾਰ ਈਰਾਨ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਹਿੰਸਾ ਅਤੇ ਚਿੰਤਾ ਨੂੰ ਜਨਮ ਦੇ ਰਹੀ ਹੈ। ਅਸੀਂ ਇਸ ਤੋਂ ਬਹੁਤ ਪਰੇਸ਼ਾਨ ਹਾਂ। ਜੇਕਰ ਇਹ ਤਣਾਅ ਹੋਰ ਵਧਦਾ ਹੈ, ਤਾਂ ਇਸਦੇ ਨੁਕਸਾਨਦੇਹ ਨਤੀਜੇ ਪੂਰੇ ਖੇਤਰ ਵਿੱਚ ਦੇਖੇ ਜਾ ਸਕਦੇ ਹਨ। ਪਾਕਿਸਤਾਨ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਇਸਨੇ ਇੱਕ ਦਿਨ ਪਹਿਲਾਂ ਹੀ ਅਧਿਕਾਰਤ ਤੌਰ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸਾਲ 2026 ਲਈ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
PM ਮੋਦੀ ਨੇ ਈਰਾਨੀ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਕੀਤੀ ਗੱਲ, ਮੌਜੂਦਾ ਹਾਲਾਤਾਂ 'ਤੇ ਹੋਈ ਚਰਚਾ
NEXT STORY