ਇਸਲਾਮਾਬਾਦ (ਵਾਰਤਾ): ਅਫਗਾਨਿਸਤਾਨ 'ਚ ਅਮਰੀਕੀ ਡਰੋਨ ਹਮਲੇ 'ਚ ਅਲਕਾਇਦਾ ਦੇ ਨੇਤਾ ਅਯਮਨ ਅਲ-ਜ਼ਵਾਹਿਰੀ ਦੀ ਮੌਤ ਤੋਂ ਬਾਅਦ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਪਾਕਿਸਤਾਨ ਅੱਤਵਾਦ ਦੇ ਹਰ ਰੂਪ ਅਤੇ ਪ੍ਰਗਟਾਵੇ ਦੀ ਸਖ਼ਤ ਨਿੰਦਾ ਕਰਦਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨੀ ਮੀਡੀਆ ਦੇ ਸਵਾਲਾਂ ਦੇ ਜਵਾਬ 'ਚ ਬੁੱਧਵਾਰ ਨੂੰ ਜਾਰੀ ਇਕ ਸੰਖੇਪ ਬਿਆਨ 'ਚ ਕਿਹਾ ਕਿ ਅੱਤਵਾਦ ਖ਼ਿਲਾਫ਼ ਲੜਾਈ 'ਚ ਪਾਕਿਸਤਾਨ ਦੀ ਭੂਮਿਕਾ ਅਤੇ ਕੁਰਬਾਨੀ ਨੂੰ ਦੁਨੀਆ ਚੰਗੀ ਤਰ੍ਹਾਂ ਜਾਣਦੀ ਹੈ।
ਬੁਲਾਰੇ ਨੇ ਕਿਹਾ ਕਿ ਉਹਨਾਂ ਨੇ ਅਮਰੀਕਾ ਦੇ ਅਧਿਕਾਰਤ ਬਿਆਨਾਂ ਅਤੇ ਅਫਗਾਨਿਸਤਾਨ ਵਿਚ ਅਮਰੀਕਾ ਵਲੋਂ ਚਲਾਈ ਜਾ ਰਹੀ ਅੱਤਵਾਦ ਵਿਰੋਧੀ ਮੁਹਿੰਮ ਦੇ ਸਬੰਧ ਵਿਚ ਮੀਡੀਆ ਰਿਪੋਰਟਾਂ ਨੂੰ ਦੇਖਿਆ ਹੈ।ਬਿਆਨ ਵਿਚ ਅੱਗੇ ਕਿਹਾ ਗਿਆ ਕਿ ਪਾਕਿਸਤਾਨ ਅੰਤਰਰਾਸ਼ਟਰੀ ਕਾਨੂੰਨ ਅਤੇ ਸੰਯੁਕਤ ਰਾਸ਼ਟਰ ਦੇ ਸੰਬੰਧਿਤ ਪ੍ਰਸਤਾਵਾਂ ਦੇ ਮੁਤਾਬਕ ਅੱਤਵਾਦ ਦਾ ਮੁਕਾਬਲਾ ਕਰਨ ਦੀਆਂ ਆਪਣੀਆਂ ਕੋਸ਼ਿਸ਼ਾਂ 'ਤੇ ਕਾਇਮ ਹੈ।
ਪੜ੍ਹੋ ਇਹ ਅਹਿਮ ਖ਼ਬਰ- ਮਹਾਰਾਣੀ ਐਲਿਜ਼ਾਬੈਥ-II ਨੂੰ ਮਾਰਨ ਦੀ ਇੱਛਾ ਰੱਖਣ ਵਾਲੇ ਬ੍ਰਿਟਿਸ਼ 'ਸਿੱਖ' 'ਤੇ ਲੱਗਾ ਦੇਸ਼ਧ੍ਰੋਹ ਦਾ ਦੋਸ਼
ਗੌਰਤਲਬ ਹੈ ਕਿ ਮੰਗਲਵਾਰ ਨੂੰ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਅਮਰੀਕਾ ਦੀ ਅੱਤਵਾਦ ਵਿਰੋਧੀ ਮੁਹਿੰਮ ਵਿਚ ਅਲ ਕਾਇਦਾ ਨੇਤਾ ਅਯਮਨ ਅਲ-ਜ਼ਵਾਹਿਰੀ ਮਾਰਿਆ ਗਿਆ। ਰਾਸ਼ਟਰਪਤੀ ਜੋਅ ਬਾਈਡੇਨ ਨੇ ਬਾਅਦ ਵਿੱਚ ਇਸ ਦੀ ਪੁਸ਼ਟੀ ਕੀਤੀ। ਬਾਈਡੇਨ ਨੇ ਕਿਹਾ ਕਿ ਇਹ ਹਮਲਾ ਅਫ਼ਗਾਨਿਸਤਾਨ ਦੇ ਕਾਬੁਲ ਵਿੱਚ ਸ਼ਨੀਵਾਰ ਨੂੰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੈਂ ਉਸ ਨੂੰ ਲੈਣ ਜਾਣ ਦੀ ਅੰਤਿਮ ਮਨਜ਼ੂਰੀ ਦੇ ਦਿੱਤੀ ਸੀ। ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸੇ ਵੀ ਨਾਗਰਿਕ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਮਹਾਰਾਣੀ ਐਲਿਜ਼ਾਬੈਥ-II ਨੂੰ ਮਾਰਨ ਦੀ ਇੱਛਾ ਰੱਖਣ ਵਾਲੇ ਬ੍ਰਿਟਿਸ਼ 'ਸਿੱਖ' 'ਤੇ ਲੱਗਾ ਦੇਸ਼ਧ੍ਰੋਹ ਦਾ ਦੋਸ਼
NEXT STORY