ਇਸਲਾਮਾਬਾਦ (ਵਾਰਤਾ)— ਪਾਕਿਸਤਾਨ ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਹੋਏ ਅੱਤਵਾਦੀ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਰੇਡਿਓ ਪਾਕਿਸਤਾਨ ਨੇ ਵਿਦੇਸ਼ ਵਿਭਾਗ ਵਲੋਂ ਜਾਰੀ ਇਕ ਬਿਆਨ ਦੇ ਹਵਾਲੇ ਨਾਲ ਕਿਹਾ ਕਿ ਪਾਕਿਸਤਾਨ ਅੱਤਵਾਦ ਦੇ ਸਾਰੇ ਰੂਪਾਂ ਦੀ ਸਖਤ ਨਿੰਦਾ ਕਰਦਾ ਹੈ। ਮਾਸੂਮ ਲੋਕਾਂ ਵਿਰੁੱਧ ਅੱਤਵਾਦੀਆਂ ਦੇ ਕੰਮਾਂ ਨੂੰ ਕਿਸੇ ਤਰ੍ਹਾਂ ਦੀ ਸਹੀ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਇਸ ਹਮਲੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਦੇ ਪ੍ਰਤੀ ਡੂੰਘਾ ਦੁੱਖ ਪ੍ਰਗਟ ਕਰਦਾ ਹੈ। ਸਰਕਾਰ ਅਤੇ ਪਾਕਿਸਤਾਨ ਦੇ ਲੋਕ ਇਸ ਬੇਰਹਿਮੀ ਭਰੇ ਅੱਤਵਾਦੀ ਹਮਲੇ ਵਿਚ ਅਫਗਾਨਿਸਤਾਨ ਦੀ ਸਰਕਾਰ ਅਤੇ ਇੱਥੋਂ ਦੇ ਲੋਕਾਂ ਨਾਲ ਹੈ। ਗੌਰਤਲਬ ਹੈ ਕਿ ਕਾਬੁਲ ਵਿਚ ਕੱਲ ਹੋਏ ਆਤਮਘਾਤੀ ਹਮਲੇ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 100 ਦੇ ਕਰੀਬ ਪਹੁੰਚ ਚੁੱਕੀ ਹੈ ਜਦਕਿ 150 ਹੋਰ ਜ਼ਖਮੀ ਹਨ।
ਅਫਗਾਨ ਹਮਲਾ : ਟਰੰਪ ਨੇ ਕੀਤੀ ਤਾਲਿਬਾਨ ਦੇ ਖਿਲਾਫ ਠੋਸ ਕਾਰਵਾਈ ਦੀ ਮੰਗ
NEXT STORY