ਇੰਟਰਨੈਸ਼ਨਲ ਡੈਸਕ- ਪੱਛਮੀ ਏਸ਼ੀਆ ਵਿੱਚ ਜਾਰੀ ਭਿਆਨਕ ਜੰਗ ਦਰਮਿਆਨ ਇਰਾਨ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਇਰਾਨ ਦੀ ਸੁਪਰੀਮ ਨੈਸ਼ਨਲ ਸਿਕਿਉਰਿਟੀ ਕੌਂਸਲ ਦੇ ਸਕੱਤਰ ਅਤੇ ਸੀਨੀਅਰ ਨੇਤਾ ਡਾ. ਅਲੀ ਅਰਦੇਸ਼ੀਰ ਲਾਰੀਜਾਨੀ ਦੇ ਇਜ਼ਰਾਈਲੀ ਹਮਲੇ ਵਿੱਚ ਮਾਰੇ ਜਾਣ ਤੋਂ ਬਾਅਦ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਜ਼ਿਕਰਯੋਗ ਹੈ ਕਿ 28 ਫਰਵਰੀ ਨੂੰ ਇਜ਼ਰਾਈਲ ਵੱਲੋਂ ਇਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖ਼ਮੇਨੀ ਦੀ ਹੱਤਿਆ ਤੋਂ ਬਾਅਦ, ਅਲੀ ਲਾਰੀਜਾਨੀ ਹੀ ਦੇਸ਼ ਦੇ ਜੰਗੀ ਪ੍ਰਬੰਧਨ ਦੇ ਇੰਚਾਰਜ ਵਜੋਂ ਮੁੱਖ ਭੂਮਿਕਾ ਨਿਭਾ ਰਹੇ ਸਨ। ਉਨ੍ਹਾਂ ਦੀ ਮੌਤ ਇਰਾਨ ਲਈ ਇੱਕ ਵੱਡਾ ਸਿਆਸੀ ਅਤੇ ਰਣਨੀਤਕ ਨੁਕਸਾਨ ਮੰਨੀ ਜਾ ਰਹੀ ਹੈ।
ਇਹ ਵੀ ਪੜ੍ਹੋ- ਹੁਣ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਪੰਪਾਂ 'ਤੇ ਲੱਗ ਸਕਦੀਆਂ ਲੰਬੀਆਂ ਲਾਈਨਾਂ, ਜਾਣੋ ਕੀ ਹੈ ਕਾਰਨ
ਪਾਕਿਸਤਾਨੀ ਰਾਸ਼ਟਰਪਤੀ ਦਫ਼ਤਰ ਨੇ ਕਿਹਾ- ''ਰਾਸ਼ਟਰਪਤੀ ਜ਼ਰਦਾਰੀ ਨੇ ਲਾਰੀਜਾਨੀ ਦੀ ਹੱਤਿਆ 'ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਇਰਾਨ ਦੀ ਸਰਕਾਰ ਅਤੇ ਲੋਕਾਂ ਨਾਲ ਹਮਦਰਦੀ ਜਤਾਈ ਹੈ।'' ਉਨ੍ਹਾਂ ਨੇ ਨਵੰਬਰ 2025 ਵਿੱਚ ਲਾਰੀਜਾਨੀ ਦੀ ਪਾਕਿਸਤਾਨ ਫੇਰੀ ਨੂੰ ਯਾਦ ਕੀਤਾ, ਜਿਸ ਦੌਰਾਨ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਅਹਿਮ ਚਰਚਾ ਹੋਈ ਸੀ। ਜ਼ਰਦਾਰੀ ਨੇ ਸਾਰੀਆਂ ਧਿਰਾਂ ਨੂੰ ਤੁਰੰਤ ਜੰਗਬੰਦੀ ਅਤੇ ਸੰਜਮ ਵਰਤਣ ਦੀ ਅਪੀਲ ਕੀਤੀ ਹੈ।
ਪਾਕਿਸਤਾਨ ਨੇ ਖੇਤਰ ਵਿੱਚ ਵਧ ਰਹੇ ਤਣਾਅ ਨੂੰ ਘੱਟ ਕਰਨ ਲਈ ਗੱਲਬਾਤ ਅਤੇ ਕੂਟਨੀਤੀ ਨੂੰ ਤਰਜੀਹ ਦੇਣ 'ਤੇ ਜ਼ੋਰ ਦਿੱਤਾ ਹੈ। ਰਾਸ਼ਟਰਪਤੀ ਨੇ ਉਮੀਦ ਜਤਾਈ ਕਿ ਸਥਿਤੀ ਜਲਦ ਸਥਿਰ ਹੋਵੇਗੀ ਤਾਂ ਜੋ ਹੋਰ ਜਾਨੀ ਨੁਕਸਾਨ ਅਤੇ ਜੰਗ ਨੂੰ ਪੂਰੇ ਖੇਤਰ ਵਿੱਚ ਫੈਲਣ ਤੋਂ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ- ਇਤਿਹਾਸਕ ਫ਼ੈਸਲਾ ; ਹੁਣ ਹਫ਼ਤੇ 'ਚ ਸਿਰਫ਼ 4 ਦਿਨ ਖੁੱਲ੍ਹਣਗੇ ਸਕੂਲ ਤੇ ਦਫ਼ਤਰ, SL 'ਚ ਨਵਾਂ Plan ਲਾਗੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖਾੜੀ ਖੇਤਰ 'ਚ ਭਾਰੀ ਤਣਾਅ! ਇਜ਼ਰਾਈਲੀ ਹਮਲੇ 'ਚ ਦੋ ਚੋਟੀ ਦੇ ਈਰਾਨੀ ਅਧਿਕਾਰੀ ਹਲਾਕ
NEXT STORY