ਇਸਲਾਮਾਬਾਦ- ਪਾਕਿਸਤਾਨ ਵਿਚ ਕੋਰੋਨਾ ਵਾਇੜਸ ਦੀ ਸਥਿਤੀ ਵਿਗੜਦੀ ਜਾ ਰਹੀ ਹੈ। ਦੇਸ਼ ਵਿਚ ਲਗਾਤਾਰ ਚੌਥੇ ਦਿਨ ਦੋ ਹਜ਼ਾਰ ਤੋਂ ਵੱਧ ਨਵੇਂ ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ। ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ ਮੁਤਾਬਕ, ਪਿਛਲੇ 24 ਘੰਟਿਆਂ ਵਿਚ 2,128 ਨਵੇਂ ਮਾਮਲੇ ਦਰਜ ਹੋਏ ਹਨ ਤੇ 19 ਹੋਰ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ- ਬ੍ਰਿਟੇਨ ਕ੍ਰਿਸਮਸ ਤੋਂ ਪਹਿਲਾਂ ਫਾਈਜ਼ਰ ਕੋਵਿਡ ਟੀਕਾ ਲਾਉਣਾ ਕਰ ਦੇਵੇਗਾ ਸ਼ੁਰੂ!
ਬੀਤੇ ਦਿਨ ਇੱਥੇ ਕੋਰੋਨਾ ਦੇ 2,443 ਨਵੇਂ ਮਾਮਲੇ ਦਰਜ ਹੋਏ ਸਨ ਤੇ 32 ਲੋਕਾਂ ਨੇ ਕੋਰੋਨਾ ਕਾਰਨ ਜਾਨ ਗੁਆਈ ਸੀ। ਜੌਹਨ ਹੌਪਿੰਕਸ ਯੂਨੀਵਰਸਿਟੀ ਮੁਤਾਬਕ ਇਸ ਸਮੇਂ ਪਾਕਿਸਤਾਨ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 3,59,032 ਹੋ ਚੁੱਕੀ ਹੈ।
ਦੇਸ਼ 'ਚ ਕਿਰਿਆਸ਼ੀਲ ਮਾਮਲਿਆਂ ਦੀ ਕੁੱਲ ਗਿਣਤੀ 26,538 ਹੋ ਗਈ ਹੈ। ਪਾਕਿਸਤਾਨ ਵਿਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 7,160 ਹੋ ਗਈ ਹੈ। ਵਰਤਮਾਨ ਸਮੇਂ ਵਿਚ ਇਲਾਜ ਕਰਵਾ ਰਹੇ 1,377 ਮਰੀਜ਼ਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹੁਣ ਤੱਕ 3,23,824 ਲੋਕਇਸ ਜਾਨਲੇਵਾ ਬੀਮਾਰੀ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ, ਜਦਕਿ 49,21,050 ਨਮੂਨਿਆਂ ਦਾ ਹੁਣ ਤੱਕ ਪ੍ਰੀਖਣ ਕੀਤਾ ਜਾ ਚੁੱਕਾ ਹੈ।
ਸਿਹਤ ਮਾਹਰਾਂ ਦੀ ਸਕੌਟ ਮੌਰੀਸਨ ਨੂੰ ਅਪੀਲ, ਜਲਵਾਯੂ ਤਬਦੀਲੀ 'ਤੇ ਕਰਨ ਕਾਰਵਾਈ
NEXT STORY