ਇਸਲਾਮਾਬਾਦ- ਪਾਕਿਸਤਾਨ ਵਿਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 3,795 ਨਵੇਂ ਮਰੀਜ਼ ਸਾਹਮਣੇ ਆਉਣ ਨਾਲ ਕੋਰੋਨਾ ਪੀੜਤਾਂ ਦੀ ਗਿਣਤੀ 4,20,294 ਹੋ ਗਈ ਹੈ ਅਤੇ ਵਾਇਰਸ ਦੀ ਦਰ ਵੱਧ ਕੇ 9.71 ਫ਼ੀਸਦੀ ਹੋ ਗਈ ਹੈ। ਪਾਕਿਸਤਾਨ ਦੇ ਰਾਸ਼ਟਰੀ ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ।
ਪਾਕਿਸਤਾਨ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਸ਼ੁਰੂ ਹੋਣ 'ਤੇ 25 ਨਵੰਬਰ ਨੂੰ ਵਾਇਰਸ ਦੀ ਦਰ 8.53 ਫ਼ੀਸਦੀ ਦਰਜ ਕੀਤੀ ਗਈ ਸੀ। ਮੰਤਰਾਲੇ ਨੇ ਦੱਸਿਆ ਕਿ ਦੇਸ਼ ਵਿਚ ਹੁਣ ਤੱਕ ਕੋਰੋਨਾ ਦੇ 3,56,542 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਅਤੇ ਫਿਲਹਾਲ 55,354 ਰੋਗੀ ਇਲਾਜ ਕਰਵਾ ਰਹੇ ਹਨ ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਜਾਹਿਦ ਹਾਫਿਜ਼ ਚੌਧਰੀ ਨੇ ਦੱਸਿਆ ਕਿ ਪਾਕਿਸਤਾਨ ਇਸ ਮਹਾਮਾਰੀ ਦੀ ਦੂਜੀ ਲਹਿਰ ਨਾਲ ਸੰਘਰਸ਼ ਕਰ ਰਿਹਾ ਹੈ ਅਤੇ ਉਸ ਨੂੰ ਰੂਸ ਨੇ ਕੋਰੋਨਾ ਦਾ ਟੀਕਾ ਦੇਣ ਦੀ ਪੇਸ਼ਕਸ਼ ਕੀਤੀ ਹੈ।
ਇਟਲੀ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫ਼ਲਸਫ਼ੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੀ ਸਥਾਪਨਾ
NEXT STORY