ਲਾਹੌਰ (ਭਾਸ਼ਾ)- ਪਾਕਿਸਤਾਨ ਦੀ ਇਕ ਅਦਾਲਤ ਨੇ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ 120 ਤੋਂ ਵੱਧ ਸਮਰਥਕਾਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਇਨ੍ਹਾਂ ਲੋਕਾਂ ਨੂੰ 9 ਮਈ ਨੂੰ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਭੜਕੀ ਹਿੰਸਾ ਤੋਂ ਬਾਅਦ ਪੰਜਾਬ ਸੂਬੇ ਵਿਚ ਹਿਰਾਸਤ ਵਿਚ ਲਿਆ ਗਿਆ ਸੀ। ਲਾਹੌਰ ਹਾਈ ਕੋਰਟ (ਐੱਲ.ਐੱਚ.ਸੀ.) ਨੇ ਸਰਕਾਰ ਨੂੰ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਦੇ 123 ਵਰਕਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕਰਨ ਦਾ ਨਿਰਦੇਸ਼ ਦਿੱਤਾ ਹੈ।
ਪਾਕਿਸਤਾਨ ਦੇ ਅਖਬਾਰ 'ਡਾਨ' 'ਚ ਛਪੀ ਖਬਰ ਮੁਤਾਬਕ ਹਾਈ ਕੋਰਟ ਦੇ ਜਸਟਿਸ ਅਨਵਾਰੁਲ ਹੱਕ ਨੇ ਇਹ ਹੁਕਮ ਪੀ.ਟੀ.ਆਈ ਨੇਤਾ ਫਾਰੂਕ ਹਬੀਬ ਵੱਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਦੌਰਨਾ ਜਾਰੀ ਕੀਤਾ, ਜਿਸ ਵਿਚ ਹਿਰਾਸਤ ਵਿਚ ਲਏ ਗਏ ਪਾਰਟੀ ਵਰਕਰਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਸੀ। ਫੈਸਲਾਬਾਦ ਤੋਂ ਗ੍ਰਿਫ਼ਤਾਰ ਕੀਤੇ ਗਏ ਇਹ ਵਰਕਰ ਇਸ ਸਮੇਂ ਪੰਜਾਬ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ। ਇਸਲਾਮਾਬਾਦ ਹਾਈ ਕੋਰਟ ਕੰਪਲੈਕਸ ਵਿਚ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ 9 ਮਈ ਨੂੰ ਅਰਧ ਸੈਨਿਕ ਬਲ ਪਾਕਿਸਤਾਨ ਰੇਂਜਰਾਂ ਵੱਲੋਂ ਇਮਰਾਨ ਖਾਨ ਦੀ ਗ੍ਰਿਫਤਾਰੀ ਦੇ ਬਾਅਦ ਤੋਂ ਪਾਕਿਸਤਾਨ ਵਿਚ ਅਸ਼ਾਂਤੀ ਫੈਲ ਗਈ ਸੀ।
ਬੈਗ 'ਚ ਪਾ ਕੇ ਸੁੱਟ 'ਤੀ ਸੀ ਧੀ, 4 ਸਾਲ ਬਾਅਦ 'ਬੇਬੀ ਇੰਡੀਆ' ਦੀ ਮਾਂ ਦਾ ਖੁੱਲ੍ਹਿਆ ਭੇਤ, ਹੋਈ ਗ੍ਰਿਫ਼ਤਾਰ
NEXT STORY