ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਦੀ ਇਕ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਅੱਤਵਾਦ ਅਤੇ ਡਰੱਗ ਮਾਮਲੇ ਵਿਚ ਸੀਨੀਅਰ ਪੱਤਰਕਾਰ ਮਤੀਉੱਲਾ ਜਾਨ ਦੀ ਦੋ ਦਿਨ ਦੀ ਪੁਲਸ ਹਿਰਾਸਤ 'ਤੇ ਰੋਕ ਲਗਾ ਦਿੱਤੀ ਅਤੇ ਉਸ ਨੂੰ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਭੇਜਣ ਦਾ ਹੁਕਮ ਦਿੱਤਾ।
ਇਸਲਾਮਾਬਾਦ 'ਚ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਵੀਰਵਾਰ ਨੂੰ ਜਾਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਰਾਵਲਪਿੰਡੀ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਉਸ ਨੂੰ ਦੋ ਦਿਨ ਦੀ ਪੁਲਸ ਹਿਰਾਸਤ 'ਚ ਭੇਜ ਦਿੱਤਾ ਸੀ। ਹਾਲਾਂਕਿ, ਪੱਤਰਕਾਰ ਨੇ ਸ਼ੁੱਕਰਵਾਰ ਸਵੇਰੇ ਆਪਣੇ ਵਕੀਲਾਂ ਰਾਹੀਂ ਇਸਲਾਮਾਬਾਦ ਹਾਈ ਕੋਰਟ (ਆਈਐੱਚਸੀ) 'ਚ ਪੁਲਸ ਹਿਰਾਸਤ ਨੂੰ ਚੁਣੌਤੀ ਦਿੱਤੀ। ਚੀਫ਼ ਜਸਟਿਸ ਆਮਿਰ ਫਾਰੂਕ ਅਤੇ ਜਸਟਿਸ ਅਰਬਾਬ ਮੁਹੰਮਦ ਤਾਹਿਰ ਨੇ ਪਟੀਸ਼ਨ 'ਤੇ ਸੁਣਵਾਈ ਕੀਤੀ ਅਤੇ ਉਨ੍ਹਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੁਲਸ ਹਿਰਾਸਤ 'ਤੇ ਰੋਕ ਲਗਾ ਕੇ ਉਸ ਨੂੰ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਭੇਜਣ ਦੇ ਹੁਕਮ ਦਿੱਤੇ।
ਨਾਈਜੀਰੀਆ 'ਚ ਵੱਡਾ ਹਾਦਸਾ, ਕਿਸ਼ਤੀ ਪਲਟਣ ਕਾਰਨ ਘੱਟੋ-ਘੱਟ 100 ਜਣੇ ਲਾਪਤਾ
NEXT STORY