ਇਸਲਾਮਾਬਾਦ (ਵਾਰਤਾ)– ਪਾਕਿਸਤਾਨ ’ਚ ਭਿਆਨਕ ਹੜ੍ਹ ਤੋਂ ਬਾਅਦ ਹੁਣ ਇਥੇ ਡੇਂਗੂ ਦਾ ਖ਼ਤਰਾ ਵਧਣ ਲੱਗਾ ਹੈ। ਪਾਕਿਸਤਾਨ ਦੇ ਵੱਖ-ਵੱਖ ਸੂਬਿਆਂ ’ਚ ਮੀਂਹ ਤੇ ਹੜ੍ਹ ਕਾਰਨ ਹੁਣ ਤਕ 3 ਕਰੋੜ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ।
ਉਥੇ ਇਸ ਕੁਦਰਤੀ ਆਫ਼ਤ ’ਚ ਲਗਭਗ 1500 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਖਣੀ ਸਿੰਧ ਸੂਬੇ ’ਚ ਡੇਂਗੂ ਬੁਖ਼ਾਰ ਦੇ ਲਗਭਗ 3,830 ਮਾਮਲੇ ਦਰਜ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ : ਯੁੱਧ ਪ੍ਰਭਾਵਿਤ ਖੇਤਰ ਦਾ ਦੌਰਾ ਕਰਕੇ ਵਾਪਸ ਪਰਤ ਰਹੇ ਯੂਕ੍ਰੇਨ ਦੇ ਰਾਸ਼ਟਰਪਤੀ ਕਾਰ ਹਾਦਸੇ 'ਚ ਜ਼ਖ਼ਮੀ
ਇਨ੍ਹਾਂ ’ਚੋਂ ਘੱਟ ਤੋਂ ਘੱਟ 9 ਲੋਕਾਂ ਦੀ ਮੌਤ ਹੋਈ ਹੈ। ਸਿਹਤ ਅਧਿਕਾਰੀਆਂ ਨੇ ਚਿੰਤਾ ਜ਼ਾਹਿਰ ਕੀਤੀ ਹੈ ਕਿ ਡੇਂਗੂ ਨਾਲ ਮਰਨ ਵਾਲਿਆਂ ਦੀ ਗਿਣਤੀ ’ਚ ਵਾਧਾ ਹੋ ਸਕਦਾ ਹੈ।
ਪਾਕਿਸਤਾਨ ਮੈਡੀਕਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਬਦੁਲ ਗਫੂਰ ਸ਼ੋਰੋ ਨੇ ਕਿਹਾ, ‘‘ਸਿੰਧ ਸੂਬੇ ’ਚ ਸਥਿਤੀ ਬਹੁਤ ਖ਼ਰਾਬ ਹੈ। ਡੇਂਗੂ ਦੇ ਮਾਮਲੇ ਹਰ ਦਿਨ ਵਧਦੇ ਜਾ ਰਹੇ ਹਨ। ਅਸੀਂ ਪੂਰੇ ਸੂਬੇ ’ਚ ਮੈਡੀਕਲ ਕੈਂਪ ਲਗਾ ਰਹੇ ਹਾਂ।’’
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਖਾਲਿਸਤਾਨੀ ਕੱਟੜਪੰਥੀਆਂ ਨੇ ਟੋਰਾਂਟੋ ਦੇ ਹਿੰਦੂ ਸਵਾਮੀਨਾਰਾਇਣ ਮੰਦਿਰ ਦੀ ਕੰਧ 'ਤੇ ਲਿਖਿਆ ਖਾਲਿਸਤਾਨ ਜ਼ਿੰਦਾਬਾਦ
NEXT STORY