ਇਸਲਾਮਾਬਾਦ-ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਮੋਈਦ ਯੂਸਫ਼ ਨੇ ਕਿਹਾ ਕਿ ਇਸਲਾਮਾਬਾਦ ਕਾਬੁਲ 'ਚ ਮੌਜੂਦਾ ਤਾਲਿਬਾਨ ਸਰਕਾਰ ਨੂੰ ਲੈ ਕੇ ਆਸ਼ਾਵਾਦੀ ਨਹੀਂ ਹੈ ਕਿਉਂਕਿ ਯੁੱਧਗ੍ਰਸਤ ਦੇਸ਼ 'ਚ ਅਜੇ ਵੀ ਸੰਗਠਿਤ ਅੱਤਵਾਦੀ ਨੈੱਟਵਰਕ ਸਰਗਰਮ ਹਨ ਅਤੇ ਅਫਗਾਨਿਸਤਾਨ ਦੀ ਜ਼ਮੀਨ ਦੀ ਵਰਤੋਂ ਅਜੇ ਵੀ ਪਾਕਿਸਤਾਨ ਦੇ ਵਿਰੁੱਧ ਹੋ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦੇ ਇਕ ਦਿਨ 'ਚ ਸਾਹਮਣੇ ਆਏ 4,189 ਨਵੇਂ ਮਾਮਲੇ ਤੇ 45 ਲੋਕਾਂ ਦੀ ਹੋਈ ਮੌਤ
ਮੋਈਦ ਯੁਸੁਫ਼ ਨੇ ਵਿਦੇਸ਼ ਮਾਮਲਿਆਂ ਲਈ ਨੈਸ਼ਨਲ ਅਸੈਂਬਲੀ ਦੀ ਸਥਾਈ ਕਮੇਟੀ ਨੂੰ ਵੀਰਵਾਰ ਨੂੰ ਅਫਗਾਨਿਸਤਾਨ ਦੇ ਮੌਜੂਦਾ ਹਾਲਤ 'ਤੇ ਜਾਣਕਾਰੀ ਦਿੰਦੇ ਹੋਏ ਇਹ ਗੱਲ ਕਹੀ। ਉਨ੍ਹਾਂ ਪਾਬੰਦੀਸ਼ੁਦਾ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੀ ਅਫਗਾਨਿਸਤਾਨ 'ਚ ਮੌਜੂਦਗੀ ਤੋਂ ਪਾਕਿਸਤਾਨ ਨੂੰ ਪੈਦਾ ਹੋਏ ਖ਼ਤਰੇ ਦੇ ਬਾਰੇ 'ਚ ਵੀ ਗੱਲ ਕੀਤੀ।
ਇਹ ਵੀ ਪੜ੍ਹੋ : ਦਿੱਲੀ 'ਚ ਸਾਹਮਣੇ ਆਏ ਕੋਰੋਨਾ ਦੇ 4,291 ਨਵੇਂ ਮਾਮਲੇ, ਇਨਫੈਕਸ਼ਨ ਦਰ ਘੱਟ ਕੇ ਹੋਈ 9.56 ਫੀਸਦੀ
ਮੋਈਦ ਯੁਸੁਫ਼ ਨੇ ਕਿਹਾ ਕਿ ਸੰਗਠਿਤ ਅੱਤਵਾਦੀ ਨੈੱਟਵਰਕ ਅਜੇ ਵੀ ਅਫਗਾਨਿਸਤਾਨ 'ਚ ਕੰਮ ਕਰ ਰਹੇ ਹਨ ਅਤੇ ਅਫਗਾਨਿਸਤਾਨ ਦੀ ਜ਼ਮੀਨ ਦਾ ਇਸਤੇਮਾਲ ਅਜੇ ਵੀ ਪਾਕਿਸਤਾਨ ਵਿਰੁੱਧ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਅਫਗਾਨਿਸਤਾਨ 'ਚ ਤਾਲਿਬਾਨ ਸਰਕਾਰ ਨੂੰ ਲੈ ਕੇ ਪੂਰੀ ਤਰ੍ਹਾਂ ਆਸ਼ਾਵਾਦੀ ਨਹੀਂ ਹੈ ਅਤੇ ਤਾਲਿਬਾਨ ਦੇ ਸੱਤਾ 'ਚ ਆਉਣ ਨਾਲ ਸਾਰੀਆਂ ਸਮੱਸਿਆਵਾਂ ਦੇ ਮੁਕੰਮਲ ਹੱਲ ਦੀ ਉਮੀਦ ਨਹੀਂ ਕੀਤੀ ਜਾਣੀ ਚਾਹੀਦੀ। ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਦਾ ਇਹ ਬਿਆਨ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਚਰਨਜੀਤ ਚੰਨੀ ਨੇ ਰਾਹੁਲ ਗਾਂਧੀ ਨੂੰ ਕੀਤੀ CM ਚਿਹਰਾ ਐਲਾਨਣ ਦੀ ਅਪੀਲ,ਕਿਹਾ-ਹਰ ਫ਼ੈਸਲਾ ਹੋਵੇਗਾ ਮਨਜ਼ੂਰ (ਵੀਡੀਓ)
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਯੂਕੇ 'ਚ ਸਿੱਖਾਂ ਅਤੇ ਕਸ਼ਮੀਰੀ ਜਥੇਬੰਦੀਆਂ ਨੇ 26 ਜਨਵਰੀ ਨੂੰ 'ਕਾਲੇ ਦਿਨ' ਵਜੋਂ ਮਨਾ ਕੇ ਕੀਤਾ ਰੋਸ ਪ੍ਰਦਰਸ਼ਨ (ਤਸਵੀਰਾਂ)
NEXT STORY