ਇਸਲਾਮਾਬਾਦ (ਬਿਊਰੋ): ਪਾਕਿਸਤਾਨ ਦੇ ਇਸਲਾਮਾਬਾਦ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.7 ਮਾਪੀ ਗਈ ਹੈ। ਪਾਕਿਸਤਾਨ ਵਿਚ ਇਹ ਭੂਚਾਲ ਬੁੱਧਵਾਰ ਸਵੇਰੇ 11.05 ਵਜੇ ਆਇਆ। ਨੈਸ਼ਨਲ ਸੈਂਟਰ ਫੋਰ ਸਿਸਮੋਲੌਜੀ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਹਾਲੇ ਤੱਕ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਲੋਕਾਂ ਨੂੰ ਜਿਵੇਂ ਹੀ ਭੂਚਾਲ ਦੇ ਝਟਕੇ ਮਹਿਸੂਸ ਹੋਏ ਉਹ ਤੁਰੰਤ ਆਪਣੇ ਘਰਾਂ ਵਿਚੋਂ ਬਾਹਰ ਨਿਕਲ ਆਏ। ਇੱਥੇ ਦੱਸ ਦਈਏ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕ੍ਰੋਏਸ਼ੀਆ ਵਿਚ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਕ੍ਰੋਏਸ਼ੀਆ ਵਿਚ ਆਏ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ 'ਤੇ 6.3 ਹੀ। ਇੰਨੀ ਤੀਬਰਤਾ ਨਾਲ ਆਏ ਭੂਚਾਲ ਨਾਲ ਕਾਫੀ ਨੁਕਸਾਨ ਹੋਇਆ।
ਲੰਡਨ 'ਚ ਨੀਲਾਮ ਹੋਣਗੇ ਮਹਾਤਮਾ ਗਾਂਧੀ ਦੇ ਕਟੋਰੀ-ਚਮਚ, ਜਾਣੋ ਸ਼ੁਰੂਆਤੀ ਬੋਲੀ
NEXT STORY