ਇਸਲਾਮਾਬਾਦ— ਪਾਕਿਸਤਾਨ 'ਚ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਪੇਸ਼ਾਵਰ ਪੁਲਸ ਨੇ ਵੋਟਿੰਗ ਤੋਂ ਪਹਿਲਾਂ ਖੜ੍ਹੇ ਉਮੀਦਵਾਰਾਂ ਨੂੰ ਸੁਰੱਖਿਆ ਨਾ ਦੇਣ ਦਾ ਫੈਸਲਾ ਕੀਤਾ ਹੈ। ਏਆਰਵਾਈ ਨਿਊਜ਼ ਦੀ ਰਿਪੋਰਟ ਮੁਤਾਬਕ ਪੁਲਸ ਨੇ ਕਿਹਾ ਕਿ ਉਮੀਦਵਾਰਾਂ ਨੂੰ ਉਨ੍ਹਾਂ ਦੇ ਪ੍ਰਚਾਰ ਅਤੇ ਰੈਲੀਆਂ ਦੌਰਾਨ ਹੀ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ। ਪੁਲਸ ਨੇ ਆਪਣੇ ਫੈਸਲੇ ਪਿੱਛੇ ਸੁਰੱਖਿਆ ਕਰਮਚਾਰੀਆਂ ਦੀ ਕਮੀ ਦਾ ਕਾਰਨ ਦੱਸਿਆ ਹੈ।
ਪੇਸ਼ਾਵਰ ਪੁਲਸ ਨੇ ਚੋਣ ਉਮੀਦਵਾਰਾਂ ਨੂੰ ਸਾਰੀਆਂ ਨਿੱਜੀ ਸੁਰੱਖਿਆ ਕੰਪਨੀਆਂ ਤੋਂ ਸੁਰੱਖਿਆ ਗਾਰਡ ਨਿਯੁਕਤ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਪੁਲਸ ਨੇ ਚੋਣ ਉਮੀਦਵਾਰਾਂ ਨੂੰ ਉਨ੍ਹਾਂ ਦੇ ਪ੍ਰਚਾਰ ਅਤੇ ਰੈਲੀਆਂ ਦੌਰਾਨ ਸੁਰੱਖਿਆ ਪ੍ਰਦਾਨ ਕਰਨ ਦੀ ਹਾਮੀ ਭਰੀ ਹੈ। ਪਤਾ ਲੱਗਾ ਹੈ ਕਿ ਪੁਲਸ ਨੇ ਸੁਰੱਖਿਆ ਦੇਣ ਤੋਂ ਇਨਕਾਰ ਕਰਨ ਪਿੱਛੇ ਸੁਰੱਖਿਆ ਮੁਲਾਜ਼ਮਾਂ ਦੀ ਘਾਟ ਦੱਸਿਆ ਹੈ। ਪੁਲਸ ਨੇ ਕਿਹਾ ਹੈ ਕਿ ਵੋਟਿੰਗ ਦੌਰਾਨ ਪੋਲਿੰਗ ਸਟੇਸ਼ਨਾਂ 'ਤੇ ਜ਼ਿਆਦਾਤਰ ਪੁਲਸ ਮੁਲਾਜ਼ਮ ਤਾਇਨਾਤ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿ ਆਮ ਚੋਣਾਂ : ਬਲੋਚਿਸਤਾਨ ਸਰਕਾਰ ਨੇ ਜਨਤਕ ਮੀਟਿੰਗਾਂ, ਚੋਣ ਇਕੱਠਾਂ 'ਤੇ ਲਗਾਈ ਪਾਬੰਦੀ
NEXT STORY