ਇਸਲਾਮਾਬਾਦ-ਪਾਕਿਸਤਾਨ ਨੇ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਦਰਮਿਆਨ ਕੋਵਿਡ-19 ਦੇ ਕਹਿਰ ਨੂੰ ਰੋਕਣ ਦੀ ਲੜੀ 'ਚ ਬ੍ਰਿਟੇਨ ਸਮੇਤ 6 ਦੇਸ਼ਾਂ 'ਤੇ ਯਾਤਰਾ ਪਾਬੰਦੀ 28 ਫਰਵਰੀ ਤੱਕ ਵਧ ਦਿੱਤੀ ਹੈ। ਡਾਨ ਅਖਬਾਰ ਮੁਤਾਬਕ ਪਾਕਿਸਤਾਨ ਸਿਵਲ ਏਵੀਏਸ਼ਨ ਅਥਾਰਿਟੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੱਖਣੀ ਅਫਰੀਕਾ, ਬ੍ਰਿਟੇਨ, ਬ੍ਰਾਜ਼ੀਲ, ਆਇਰਲੈਂਡ, ਪੁਰਤਗਾਲ ਅਤੇ ਨੀਦਰਲੈਂਡ ਨਾਲ ਸੰਬੰਧਿਤ ਲੋਕ 28 ਫਰਵਰੀ ਤੱਕ ਯਾਤਰਾ ਪਾਬੰਦੀਆਂ ਨਾਲ ਪ੍ਰਭਾਵਿਤ ਹੋਣਗੇ।
ਇਹ ਵੀ ਪੜ੍ਹੋ -ਚੀਨ ਨੇ 18,489 ਗੈਰ-ਕਾਨੂੰਨੀ ਵੈੱਬਸਾਈਟਾਂ ਕੀਤੀਆਂ ਬੰਦ
ਹਾਲਾਂਕਿ, ਇਸ ਨੇ ਕਿਹਾ ਕਿ ਜੇਕਰ ਦੇਸ਼ ਦਾ ਕੋਵਿਡ-19 ਸੰਬੰਧੀ 'ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ' ਇਨ੍ਹਾਂ ਦੇਸ਼ਾਂ ਨਾਲ ਸੰਬੰਧਿਤ ਲੋਕਾਂ ਨੂੰ ਆਉਣ ਦੀ ਇਜਾਜ਼ਤ ਦਿੰਦਾ ਹੈ ਤਾਂ ਉਹ ਦੇਸ਼ 'ਚ ਦਾਖਲ ਕਰ ਸਕਣਗੇ। ਪਾਕਿਸਤਾਨ ਸਿਵਲ ਹਵਾਬਾਜ਼ੀ ਅਥਾਰਿਟੀ ਵੱਲੋਂ ਦਸੰਬਰ ਅਤੇ ਜਨਵਰੀ 'ਚ ਜਾਰੀ ਕੀਤੀ ਗਈ ਮਾਨਕ ਸੰਚਾਲਨ ਪ੍ਰਕਿਰਿਆਵਾਂ ਵੀ 28 ਫਰਵਰੀ ਤੱਕ ਵਿਸਤਾਰਿਤ ਕਰ ਦਿੱਤੀਆਂ ਗਈਆਂ ਹਨ। ਦੇਸ਼ 'ਚ ਮਹਾਮਾਰੀ ਦੇ ਕੁੱਲ ਮਾਮਲਿਆਂ ਦੀ ਗਿਣਤੀ 5,43,214 ਹੋ ਗਈ ਹੈ ਅਤੇ ਇਸ ਨਾਲ ਹੁਣ ਤੱਕ 11,623 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ -ਅਗਸਤ ਤੋਂ ਬਾਅਦ ਪਹਿਲੀ ਵਾਰ ਨੇਪਾਲ 'ਚ ਕੋਵਿਡ-19 ਨਾਲ ਕੋਈ ਮੌਤ ਨਹੀਂ ਹੋਈ : ਸਿਹਤ ਮੰਤਰਾਲਾ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
ਚੀਨ ਨੇ 18,489 ਗੈਰ-ਕਾਨੂੰਨੀ ਵੈੱਬਸਾਈਟਾਂ ਕੀਤੀਆਂ ਬੰਦ
NEXT STORY