ਇਸਲਾਮਾਬਾਦ (ਏਜੰਸੀ)— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਵਿਸ਼ੇਸ਼ ਸਹਾਇਕ ਫਿਰਦੌਸ ਆਸ਼ਿਕ ਅਵਾਨ ਨੇ ਆਯੋਜਿਤ ਅੰਤਰਰਾਸ਼ਟਰੀ ਸਿੱਖ ਸੰਮੇਲਨ ਵਿਚ ਸੰਬੋਧਿਤ ਕੀਤਾ। ਆਪਣੇ ਸੰਬੋਧਨ ਵਿਚ ਫਿਰਦੌਸ ਨੇ ਕਿਹਾ ਕਿ ਸਿੱਖਾਂ ਅਤੇ ਮੁਸਲਮਾਨਾਂ ਨੂੰ ਦੁਨੀਆ ਵਿਚ ਅੱਤਵਾਦ ਅਤੇ ਅਸਹਿਣਸ਼ੀਲਤਾ ਨੂੰ ਹਰਾਉਣ ਲਈ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ।
ਇਕ ਅੰਗਰੇਜ਼ੀ ਸਮਾਚਾਰ ਏਜੰਸੀ ਨੇ ਦੱਸਿਆ ਕਿ ਸ਼ਨੀਵਾਰ ਨੂੰ ਗਵਰਨਰ ਹਾਊਸ ਵਿਚ ਅੰਤਰਰਾਸ਼ਟਰੀ ਸਿੱਖ ਸੰਮੇਲਨ ਨੂੰ ਸੰਬੋਧਿਤ ਕਰਦਿਆਂ ਫਿਰਦੌਸ ਨੇ ਕਿਹਾ ਕਿ ਸਿੱਖ ਧਰਮ ਦੇ ਬਹੁਤ ਸਾਰੇ ਆਦਰਸ਼ ਇਸਲਾਮ ਵਰਗੇ ਹੀ ਹਨ। ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ‘ਤੌਹੀਦ’ (ਈਸ਼ਵਰ ਦੀ ਏਕਤਾ) ਦੇ ਦਰਸ਼ਨ ਤੋਂ ਪ੍ਰਭਾਵਿਤ ਸਨ।
ਨਵੰਬਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਯੰਤੀ ਸਮਾਰੋਹ ਦੀਆਂ ਤਿਆਰੀਆਂ ਦੇ ਬਾਰੇ ਵਿਚ ਸੁਝਾਅ ਜਾਨਣ ਲਈ ਪੰਜਾਬ ਦੇ ਰਾਜਪਾਲ ਚੌਧਰੀ ਮੁਹੰਮਦ ਸਰਵਰ ਦੀ ਪਹਿਲ ’ਤੇ 31 ਅਗਸਤ ਤੋਂ 2 ਸਤੰਬਰ ਤੱਕ ਸੰਮੇਲਨ ਆਯੋਜਿਤ ਕੀਤਾ ਗਿਆ ਹੈ। ਗੌਰਤਲਬ ਹੈ ਕਿ ਕਰਤਾਰਪੁਰ ਕੋਰੀਡੋਰ ਜ਼ਰੀਏ ਦੁਨੀਆ ਭਰ ਦੇ ਹਜ਼ਾਰਾਂ ਲੋਕ ਅਤੇ ਭਾਰਤੀ ਸਿੱਖ ਸ਼ਰਧਾਲੂ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਕਰਤਾਰਪੁਰ ਸਾਹਿਬ ਵਿਚ ਗੁਰਦੁਆਰੇ ਦੇ ਦਰਸ਼ਨ ਕਰਨਗੇ।
ਬੋਕੋ ਹਰਾਮ ਦੇ ਅੱਤਵਾਦੀਆਂ ਨੇ ਕਿਸਾਨਾਂ ਦੇ ਸਿਰ ਕੀਤੇ ਧੜ ਤੋਂ ਵੱਖ
NEXT STORY