ਇਸਲਾਮਾਬਾਦ (ਏਜੰਸੀ)— ਪਾਕਿਸਤਾਨ ਵਿਚ ਪੰਜਾਬ ਸੂਬੇ ਦੇ ਨਨਕਾਣਾ ਸਾਹਿਬ ਜ਼ਿਲੇ ਵਿਚ ਪੈਂਦੇ ਇਕ ਹਸਪਤਾਲ ਵਿਚ ਬੀਤੀ ਰਾਤ ਦੋ ਗੁੱਟਾਂ ਵਿਚ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਜਦਕਿ 7 ਹੋਰ ਜ਼ਖਮੀ ਹੋ ਗਏ।
ਪੁਲਸ ਮੁਤਾਬਕ ਜ਼ਿਲਾ ਹੈੱਡਕੁਆਰਟਰ ਹਸਪਤਾਲ ਨਨਕਾਣਾ ਸਾਹਿਬ ਦੇ ਐਮਰਜੈਂਸੀ ਵਿਭਾਗ ਵਿਚ ਬੀਤੀ ਰਾਤ ਮਾਮੂਲੀ ਗੱਲ 'ਤੇ ਦੋ ਗੁੱਟਾਂ ਵਿਚਾਲੇ ਗੋਲੀਬਾਰੀ ਹੋਈ। ਇਸ ਦੌਰਾਨ 5 ਲੋਕਾਂ ਦੀ ਮੌਤ ਹੋ ਗਈ ਜਦਕਿ 7 ਹੋਰ ਜ਼ਖਮੀ ਹੋ ਗਏ। ਘਟਨਾ ਦੀ ਜਾਣਕਾਰੀ ਤੁਰੰਤ ਪੁਲਸ ਨੂੰ ਦਿੱਤੀ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਧਰ ਗੋਲੀਬਾਰੀ ਕਰਨ ਵਾਲੇ ਮੌਕੇ ਤੋਂ ਫਰਾਰ ਹੋ ਗਏ।
ਆਸਟ੍ਰੇਲੀਆ : ਪੰਜਾਬੀ ਸੱਥ ਮੈਲਬੌਰਨ ਵੱਲੋਂ ਸਾਹਿਤਕ ਸ਼ਾਮ ਦਾ ਆਯੋਜਨ
NEXT STORY