ਸੰਯੁਕਤ ਰਾਸ਼ਟਰ (ਬਿਊਰੋ): ਸੰਯੁਕਤ ਰਾਸ਼ਟਰ ਵਿਚ ਭਾਰਤ ਨੇ ਇੱਕ ਵਾਰ ਫਿਰ ਪਾਕਿਸਤਾਨ ਨੂੰ ਝਾੜ ਪਾਈ। ਦਰਅਸਲ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਸੁਰੱਖਿਆ ਪ੍ਰੀਸ਼ਦ 'ਚ ਔਰਤਾਂ, ਸ਼ਾਂਤੀ ਅਤੇ ਸੁਰੱਖਿਆ 'ਤੇ ਬਹਿਸ ਦੌਰਾਨ ਜੰਮੂ-ਕਸ਼ਮੀਰ ਦਾ ਮੁੱਦਾ ਚੁੱਕਿਆ ਸੀ। ਇਸ 'ਤੇ ਭਾਰਤ ਨੇ ਪਾਕਿਸਤਾਨ 'ਤੇ ਨਿਸ਼ਾਨਾ ਵਿੰਨ੍ਹਿਆ ਅਤੇ ਬਿਲਾਵਲ ਨੂੰ ਵੀ ਕਰਾਰਾ ਜਵਾਬ ਦਿੱਤਾ। ਭਾਰਤ ਨੇ ਕਿਹਾ ਕਿ ਉਹ ਅਜਿਹੇ ਗ਼ਲਤ ਅਤੇ ਝੂਠੇ ਪ੍ਰਚਾਰ ਦਾ ਜਵਾਬ ਦੇਣਾ ਉਚਿਤ ਨਹੀਂ ਸਮਝਦਾ। ਉਸ ਦਾ ਬਿਆਨ ਵੀ ਜਵਾਬ ਦੇਣ ਯੋਗ ਨਹੀਂ ਹੈ।
ਜੰਮੂ-ਕਸ਼ਮੀਰ 'ਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਦੀ ਟਿੱਪਣੀ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਸੰਯੁਕਤ ਰਾਸ਼ਟਰ 'ਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ ਨੇ ਮੰਗਲਵਾਰ ਨੂੰ ਉਨ੍ਹਾਂ ਦੇ ਬਿਆਨ ਨੂੰ ਬੇਬੁਨਿਆਦ ਅਤੇ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਬੋਲਣ ਤੋਂ ਪਹਿਲਾਂ ਭਾਰਤ ਦੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਬਾਰੇ ਪਾਕਿਸਤਾਨ ਦੇ ਨੁਮਾਇੰਦੇ ਦੀਆਂ ਮਾਮੂਲੀ, ਬੇਬੁਨਿਆਦ ਅਤੇ ਸਿਆਸਤ ਤੋਂ ਪ੍ਰੇਰਿਤ ਟਿੱਪਣੀਆਂ ਨੂੰ ਸਿਰੇ ਤੋਂ ਨਕਾਰਦੀ ਹਾਂ।
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਮਹਿਲਾ, ਸ਼ਾਂਤੀ ਅਤੇ ਸੁਰੱਖਿਆ 'ਤੇ ਖੁੱਲ੍ਹੀ ਬਹਿਸ 'ਚ ਬੋਲਦਿਆਂ ਕੰਬੋਜ ਨੇ ਕਿਹਾ ਕਿ 'ਮੇਰਾ ਵਫ਼ਦ ਅਜਿਹੇ ਗ਼ਲਤ ਅਤੇ ਝੂਠੇ ਪ੍ਰਚਾਰ ਦਾ ਜਵਾਬ ਦੇਣਾ ਵੀ ਯੋਗ ਨਹੀਂ ਸਮਝਦਾ।' ਸਾਡਾ ਫੋਕਸ ਉਹ ਹੈ ਜਿੱਥੇ ਇਹ ਹਮੇਸ਼ਾ ਸਕਾਰਾਤਮਕ ਅਤੇ ਅਗਾਂਹਵਧੂ ਵਿਸ਼ਿਆਂ 'ਤੇ ਰਿਹਾ ਹੈ। ਔਰਤਾਂ, ਸ਼ਾਂਤੀ ਅਤੇ ਸੁਰੱਖਿਆ ਏਜੰਡੇ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਲਈ ਸਾਡੇ ਸਮੂਹਿਕ ਯਤਨਾਂ ਨੂੰ ਮਜ਼ਬੂਤ ਕਰਨ ਲਈ ਅੱਜ ਦੀ ਚਰਚਾ ਮਹੱਤਵਪੂਰਨ ਹੈ। ਅਸੀਂ ਬਹਿਸ ਦੇ ਵਿਸ਼ੇ ਦਾ ਸਤਿਕਾਰ ਕਰਦੇ ਹਾਂ ਅਤੇ ਸਮੇਂ ਦੀ ਮਹੱਤਤਾ ਨੂੰ ਸਮਝਦੇ ਹਾਂ। ਇਸ ਲਈ ਸਾਡਾ ਧਿਆਨ ਵਿਸ਼ੇ 'ਤੇ ਹੀ ਰਹੇਗਾ।
ਪੜ੍ਹੋ ਇਹ ਅਹਿਮ ਖ਼ਬਰ-ਚੀਨ ਦੀ ਵਧੀ ਚਿੰਤਾ, ਮਹਿਲਾ ਪ੍ਰਜਨਨ ਦਰ 'ਚ ਵੱਡੀ ਗਿਰਾਵਟ
ਪਾਕਿਸਤਾਨ ਦੇ ਵਿਦੇਸ਼ ਮੰਤਰੀ ਜ਼ਰਦਾਰੀ ਨੇ ਇਸ ਮਹੀਨੇ ਕੌਮਾਂਤਰੀ ਮਹਿਲਾ ਦਿਵਸ ਦੀ ਪੂਰਵ ਸੰਧਿਆ 'ਤੇ ਮੋਜ਼ਾਮਬੀਕ ਦੀ ਪ੍ਰਧਾਨਗੀ ਹੇਠ ਹੋਈ ਕੌਂਸਲ ਦੀ ਬਹਿਸ ਦੌਰਾਨ ਜੰਮੂ-ਕਸ਼ਮੀਰ ਦਾ ਜ਼ਿਕਰ ਕੀਤਾ। ਇਸ 'ਤੇ ਭਾਰਤ ਨੇ ਕਿਹਾ ਕਿ ਅਸੀਂ ਪਾਕਿਸਤਾਨ ਨੂੰ ਕਈ ਵਾਰ ਕਿਹਾ ਹੈ ਕਿ ਜੰਮੂ-ਕਸ਼ਮੀਰ ਦਾ ਕੇਂਦਰ ਸ਼ਾਸਤ ਪ੍ਰਦੇਸ਼ ਅਤੇ ਲੱਦਾਖ ਦਾ ਪੂਰਾ ਖੇਤਰ ਭਾਰਤ ਦਾ ਹਿੱਸਾ ਸੀ, ਹੈ ਅਤੇ ਰਹੇਗਾ। ਭਾਰਤ ਨੇ ਕਿਹਾ ਹੈ ਕਿ ਉਹ ਪਾਕਿਸਤਾਨ ਦੇ ਨਾਲ ਆਮ ਗੁਆਂਢੀ ਰਿਸ਼ਤੇ ਚਾਹੁੰਦਾ ਹੈ, ਪਰ ਇਸ ਲਈ ਅੱਤਵਾਦ ਅਤੇ ਦੁਸ਼ਮਣੀ ਤੋਂ ਮੁਕਤ ਮਾਹੌਲ ਬਣਾਉਣ ਦੀ ਜ਼ਿੰਮੇਵਾਰੀ ਇਸਲਾਮਾਬਾਦ 'ਤੇ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਰਬ ਸਾਗਰ 'ਚ 280 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ : ਪਾਕਿਸਤਾਨੀ ਜਲ ਸੈਨਾ
NEXT STORY