ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਸਰਕਾਰ ਨੇ ਸਾਬਕਾ ਵਿੱਤ ਮੰਤਰੀ ਇਸਹਾਰ ਡਾਰ ਦਾ ਡਿਪਲੋਮੈਟਿਕ ਪਾਸਪੋਰਟ ਮੁਅੱਤਲ ਕਰ ਦਿੱਤਾ ਹੈ। ਪਨਾਮਾ ਪੇਪਰ ਨਾਲ ਜੁੜੇ ਇਕ ਮਾਮਲੇ ਵਿਚ ਉਨ੍ਹਾਂ ਨੂੰ ਫਰਾਰ ਐਲਾਨ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਬੀਤੇ ਹਫਤੇ 68 ਸਾਲਾ ਡਾਰ ਦੀ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਨਿਰਦੇਸ਼ ਦਿੱਤਾ ਸੀ। ਪਨਾਮਾ ਪੇਪਰ ਮਾਮਲੇ ਵਿਚ ਸੀਨੀਅਰ ਅਦਾਲਤ ਦੇ ਜੁਲਾਈ 2017 ਦੇ ਫੈਸਲੇ ਦੇ ਮੱਦੇਨਜ਼ਰ ਆਪਣੇ ਵਿਰੁੱਧ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਅਦਾਲਤੀ ਕਾਰਵਾਈ ਸ਼ੁਰੂ ਹੋਣ ਦੇ ਤੁਰੰਤ ਬਾਅਦ ਉਹ ਦੇਸ਼ ਤੋਂ ਬਾਹਰ ਚਲੇ ਗਏ ਸਨ।
ਇਕ ਅੰਗਰੇਜ਼ੀ ਅਖਬਾਰ ਦੀ ਰਿਪੋਰਟ ਮੁਤਾਬਕ ਵਿਦੇਸ਼ ਦਫਤਰ ਨੇ ਬ੍ਰਿਟੇਨ ਵਿਚ ਰਹਿ ਰਹੇ ਡਾਰ, ਉਸ ਦੀ ਪਤਨੀ ਦਾ ਡਿਪਲੋਮੈਟਿਕ ਪਾਸਪੋਰਟ ਰੱਦ ਕਰ ਦਿੱਤਾ। ਕਾਨੂੰਨ ਦੇ ਤਹਿਤ ਫੈਡਰਲ ਵਿੱਤ ਮੰਤਰੀ ਦਾ ਅਹੁਦਾ ਛੱਡਣ ਦੇ 30 ਦਿਨ ਦੇ ਅੰਦਰ ਹੀ ਉਨ੍ਹਾਂ ਨੇ ਆਪਣਾ ਅਤੇ ਪਤਨੀ ਦਾ ਡਿਪਲੋਮੈਟਿਕ ਪਾਸਪੋਰਟ ਸੌਂਪਣਾ ਸੀ। ਡਿਪਲੋਮੈਟਿਕ ਪਾਸਪੋਰਟ ਸੌਂਪੇ ਜਾਣ ਦੇ ਬਾਅਦ ਉਨ੍ਹਾਂ ਨੂੰ ਸਧਾਰਨ ਪਾਸਪੋਰਟ ਮਿਲ ਸਕਦਾ ਹੈ। ਅਖਬਾਰ ਨੇ ਕਾਨੂੰਨੀ ਮਾਹਰਾਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਡਾਰ ਦਾ ਪਾਸਪੋਰਟ ਰੱਦ ਹੋਣ ਨਾਲ ਉਨ੍ਹਾਂ ਦੀਆਂ ਗਤੀਵਿਧੀਆਂ ਰੁੱਕ ਜਾਣਗੀਆਂ ਅਤੇ ਉਹ ਇੰਗਲੈਂਡ ਤੋਂ ਕਿਸੇ ਹੋਰ ਦੇਸ਼ ਦੀ ਯਾਤਰਾ ਨਹੀਂ ਕਰ ਪਾਉਣਗੇ। ਭਾਵੇਂਕਿ ਡਾਰ ਸਿਆਸੀ ਆਸਰਾ ਲੈ ਸਕਦੇ ਹਨ। ਡਾਰ ਦੀ ਹਵਾਲਗੀ ਦੇ ਸਬੰਧ ਵਿਚ ਪਾਕਿਸਤਾਨ ਦੀ ਅਪੀਲ 'ਤੇ ਇੰਟਰਪੋਲ ਨੇ ਹਾਲੇ ਤੱਕ ਕੋਈ ਫੈਸਲਾ ਨਹੀਂ ਲਿਆ ਹੈ।
ਆਰਿਫ ਅਲਵੀ ਨੇ ਪਾਕਿ ਦੇ ਨਵੇਂ ਰਾਸ਼ਟਰਪਤੀ ਦੇ ਰੂਪ 'ਚ ਚੁੱਕੀ ਸਹੁੰ
NEXT STORY