ਗੁਰਦਾਸਪੁਰ/ਰਾਏਵਿੰਡ, (ਵਿਨੋਦ)- ਭਾਰਤੀ ਭਗੌੜਾ ਅਤੇ ਕੱਟੜਪੰਥੀ ਇਸਲਾਮੀ ਪ੍ਰਚਾਰਕ ਜ਼ਾਕਿਰ ਨਾਇਕ ਨੇ ਪਾਕਿਸਤਾਨ ਪਹੁੰਚ ਕੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਤੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨਾਲ ਰਾਏਵਿੰਡ ਸਥਿਤ ਉਨ੍ਹਾਂ ਦੇ ਨਿਵਾਸ ’ਤੇ ਮੁਲਾਕਾਤ ਕੀਤੀ। ਜ਼ਾਕਿਰ ਨਾਇਕ ਦੀ ਇਸ ਤਰ੍ਹਾਂ ਨਾਲ ਮੁਲਾਕਾਤ ਦੀ ਪਾਕਿਸਤਾਨੀ ਨੇਤਾਵਾਂ ਨੇ ਵਿਰੋਧ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਭਾਰਤ-ਪਾਕਿਸਤਾਨ ਦੇ ਸਬੰਧ ਹੋਰ ਵਿਗੜ ਸਕਦੇ ਹਨ।
ਸਰਹੱਦ ਪਾਰਲੇ ਸੂਤਰਾਂ ਅਨੁਸਾਰ ਸ਼ਰੀਫ ਪਰਿਵਾਰ ਦੇ ਨਿਵਾਸ ਸਥਾਨ ’ਤੇ ਹੋਈ ਬੈਠਕ ਦੌਰਾਨ ਵਿਦਵਾਨਾਂ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ) ਦੇ ਨੇਤਾਵਾਂ ਨੇ ਨਾਇਕ ਨਾਲ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਹਾਲਾਂਕਿ ਉਨ੍ਹਾਂ ਦੀ ਗੱਲਬਾਤ ਦੇ ਵੇਰਵਿਆਂ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਮੁਹੰਮਦ ਹਫੀਜ਼ ਨੇ ਪਿਛਲੇ ਹਫ਼ਤੇ ਡਾ. ਜ਼ਾਕਿਰ ਨਾਈਕ ਨਾਲ ਮੁਲਾਕਾਤ ਕਰਕੇ ਵਿਵਾਦ ਛੇੜ ਦਿੱਤਾ ਸੀ। ਹਾਫਿਜ਼ ਨੇ ਆਪਣੀ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਸਨ, ਜਿਸ ਕਾਰਨ ਉਨ੍ਹਾਂ ਨੂੰ ਵਿਆਪਕ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ।
ਧਾਮੀ ਦਾ ਅਸਤੀਫਾ ਵਾਪਸ ਅਤੇ ਪੰਜਾਬ ਪੁਲਸ ਵੱਲੋਂ Youtuber ਦਾ ਐਨਕਾਊਂਟਰ, ਜਾਣੋ ਅੱਜ ਦੀਆਂ ਟੌਪ-10 ਖਬਰਾਂ
NEXT STORY