ਇਸਲਾਮਾਬਾਦ- ਪਿਛਲੇ ਕਈ ਦਿਨਾਂ ਤੋਂ ਪਾਕਿਸਤਾਨ ਵਲੋਂ ਗਿਲਗਿਤ-ਬਾਲਤਿਸਤਾਨ ’ਚ ਚੋਣਾਂ ਨੂੰ ਨਾਜਾਇਜ਼ ਤੌਰ ’ਤੇ ਕਰਵਾਉਣ ਦੇ ਵਿਰੋਧ ਜਾਰੀ ਹੈ ਅਤੇ ਲੋਕਾਂ ਦਾ ਗੁੱਸਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਲੋਕਾਂ ਦਾ ਦੋਸ਼ ਹੈ ਕਿ ਪਾਕਿਸਤਾਨ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਫ਼ੌਜ ਦੀ ਗਲਤ ਵਰਤੋਂ ਕਰ ਰਹੀ ਹੈ।
ਪ੍ਰਦਰਸ਼ਨਕਾਰੀਆਂ ਨੇ ਪਾਕਿਸਤਾਨ ਤੇ ਪਾਕਿ ਫ਼ੌਜ ਵਲੋਂ ਜ਼ੋਰ-ਜ਼ਬਰਦਸਤੀ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਨਾਅਰੇ ਲਗਾਏ।
ਜ਼ਿਕਰਯੋਗ ਹੈ ਕਿ ਗਿਲਗਿਤ ਅਤੇ ਬਾਲਤਿਸਤਾਨ ’ਚ ਪਾਕਿਸਤਾਨੀ ਫ਼ੌਜ ਅਤੇ ਪਾਕਿਸਤਾਨੀ ਸਰਕਾਰ ਦੇ ਖ਼ਿਲਾਫ਼ ਲੋਕਾਂ ’ਚ ਬਹੁਤ ਰੋਸ ਹੈ ਅਤੇ ਉਹ ਉਨ੍ਹਾਂ ਦੀਆਂ ਦਮਨਕਾਰੀ ਨੀਤੀਆਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਕੇ ਆਪਣਾ ਰੋਸ ਪ੍ਰਗਟਾ ਰਹੇ ਹਨ ਅਤੇ ਇਸ ਤੋਂ ਸਾਫ਼ ਪ੍ਰਗਟ ਹੁੰਦਾ ਹੈ ਕਿ ਪਾਕਿਸਤਾਨ ਦੀ ਇਮਰਾਨ ਸਰਕਾਰ ਦੀਆਂ ਜਨਵਿਰੋਧੀ ਨੀਤੀਆਂ ਅਤੇ ਪ੍ਰੋਗਰਾਮਾਂ ਤੋਂ ਲੋਕ ਬਹੁਤ ਨਾਰਾਜ਼ ਹਨ। ਲੋਕਾਂ ਦਾ ਦੋਸ਼ ਹੈ ਕਿ ਪਾਕਿਸਤਾਨ ਗਿਲਗਿਤ ਅਤੇ ਬਾਲਤਿਸਤਾਨ ਦੇ ਲੋਕਾਂ ’ਤੇ ਜ਼ੁਲਮ ਕਰ ਰਹੀ ਹੈ ਅਤੇ ਉਸ ਨੂੰ ਕਿਸੇ ਵੀ ਤਰ੍ਹਾਂ ਨਾਲ ਸਹਿਣ ਨਹੀਂ ਕੀਤਾ ਜਾ ਸਕਦਾ। ਅਸੀਂ ਆਪਣੇ ਅਧਿਕਾਰਾਂ ਸਬੰਧੀ ਸੰਘਰਸ਼ ਜਾਰੀ ਰੱਖਾਂਗੇ।
ਅਮਰੀਕੀ ਫ਼ੌਜ ਦੀ ਵੱਡੀ ਸਫਲਤਾ, ਪਹਿਲੀ ਵਾਰ ਜੰਗੀ ਜਹਾਜ਼ ਤੋਂ ਆਸਮਾਨ ’ਚ ਤਬਾਹ ਕੀਤੀ ਮਿਜ਼ਾਇਲ
NEXT STORY