ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਸਰਕਾਰ ਨੇ ਤਹਿਰੀਕ-ਏ-ਲਬੈਕ ਪਾਕਿਸਤਾਨ (LTP) ਨੂੰ ਅੱਤਵਾਦੀ ਸੰਗਠਨ ਐਲਾਨ ਦਿੱਤਾ ਹੈ। 'ਡਾਨ' ਅਖਬਾਰ ਨੇ ਵੀਰਵਾਰ ਨੂੰ ਆਪਣੀ ਰਿਪੋਰਟ 'ਚ ਦੱਸਿਆ ਕਿ ਸਰਕਾਰ ਨੇ ਐਲਟੀਪੀ ਨੂੰ ਅੱਤਵਾਦੀ ਸੰਗਠਨ ਐਲਾਨਦੇ ਹੋਏ ਇਸ ਦੇ ਮੈਂਬਰਾਂ ਨੂੰ ਰੋਕਣ ਲਈ ਫੌਜ, ਰੇਂਜਰਾਂ ਅਤੇ ਪੁਲਸ ਨੂੰ ਤਾਇਨਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਰਚ ਕੱਢਣ ਵਾਲੀ ਇਸ ਜਥੇਬੰਦੀ ਦੇ ਕਿਸੇ ਵੀ ਮੈਂਬਰ ਨੂੰ ਇਸਲਾਮਾਬਾਦ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।
ਪੜ੍ਹੋ ਇਹ ਅਹਿਮ ਖਬਰ - ਸ਼ਿਕਾਗੋ ਹਵਾਈ ਅੱਡੇ 'ਤੇ ਤਿੰਨ ਮਹੀਨੇ ਤੱਕ ਰੁਕੇ ਰਹੇ ਭਾਰਤੀ ਨੂੰ ਅਦਾਲਤ ਨੇ ਕੀਤਾ ਬਰੀ
ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪ੍ਰਧਾਨਗੀ 'ਚ ਬੁੱਧਵਾਰ ਨੂੰ ਹੋਈ ਕੈਬਨਿਟ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ। ਪੰਜਾਬ ਸੂਬੇ ਦੀ ਸਰਕਾਰ ਦੀ ਬੇਨਤੀ 'ਤੇ ਅਗਲੇ 60 ਦਿਨਾਂ ਤੱਕ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਪੰਜਾਬ 'ਚ ਰੇਜ਼ਰ ਤਾਇਨਾਤ ਕਰ ਦਿੱਤੇ ਗਏ ਹਨ। ਅਖ਼ਬਾਰ ਮੁਤਾਬਕ, ਸਰਕਾਰ ਨੇ ਸਪੱਸ਼ਟ ਕੀਤਾ ਕਿ ਉਹ ਪਾਕਿਸਤਾਨ ਵਿੱਚ ਫ੍ਰਾਂਸੀਸੀ ਦੂਤਾਵਾਸ ਨੂੰ ਬੰਦ ਕਰਨ ਦੀ ਟੀਐਲਪੀ ਦੀ ਮੰਗ ਨੂੰ ਪੂਰਾ ਨਹੀਂ ਕਰੇਗੀ ਅਤੇ ਇਸ ਸਮੇਂ ਪਾਕਿਸਤਾਨ ਵਿੱਚ ਕੋਈ ਫ੍ਰਾਂਸੀਸੀ ਰਾਜਦੂਤ ਨਹੀਂ ਹੈ।
ਕੈਨੇਡਾ 'ਚ ਪੰਜਾਬੀਆਂ ਦਾ ਸ਼ਰਮਨਾਕ ਕਾਰਾ, ਟਰੱਕ ਚੋਰੀ ਦੇ ਮਾਮਲੇ 'ਚ 3 ਗ੍ਰਿਫ਼ਤਾਰ
NEXT STORY