ਇਸਲਾਮਾਬਾਦ (ਜ. ਬ.)- ਪਾਕਿਸਤਾਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਲਾਹੌਰ ਵਿਚ ਸਥਿਤ ਗੁਰਦੁਆਰਾ ਚੁਬੱਚਾ ਸਾਹਿਬ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਢਾਹ ਦਿੱਤਾ ਗਿਆ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸੁਰੱਖਿਆ ਕਾਰਨਾਂ ਕਰ ਕੇ ਅਤੇ ਨਵੀਨੀਕਰਨ ਲਈ ਇਹ ਗੁਰਦੁਆਰਾ ਸਾਹਿਬ ਢਾਹਿਆ ਗਿਆ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਮਾਰਤ ਢਹਿਣ ਕੰਢੇ ਸੀ ਕਿਉਂਕਿ ਇਸ ਦੀ ਸਾਂਭ-ਸੰਭਾਲ ਨਹੀਂ ਸੀ ਕੀਤੀ ਜਾ ਰਹੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ ’ਚ ਅਜੇ ਹੋਰ ਟੁੱਟ-ਭੱਜ ਹੋਣੀ ਬਾਕੀ! ਕਈ ਲੀਡਰ ਪਾਰਟੀ ਬਦਲਣ ਦੀ ਤਿਆਰੀ 'ਚ
ਕੁਝ ਦਿਨ ਪਹਿਲਾਂ ਅਧਿਕਾਰੀਆਂ ਨੇ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ਦੀਆਂ 96 ਗੁਫਾਵਾਂ ਨੂੰ ਵੀ ਢਾਹ ਦਿੱਤਾ ਸੀ। ਇਸ ਘਟਨਾ ਤੋਂ ਤੁਰੰਤ ਬਾਅਦ ਗੁਰਦੁਆਰਾ ਚੁਬੱਚਾ ਸਾਹਿਬ ਨੂੰ ਵੀ ਢਾਹ ਦਿੱਤਾ ਗਿਆ। ਸਿੱਖ ਜਥੇਬੰਦੀਆਂ ਅਤੇ ਸ਼ਰਧਾਲੂਆਂ ਨੇ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਵਿਰੁੱਧ ਪ੍ਰਦਰਸ਼ਨ ਕੀਤਾ। ਉਸ ਤੋਂ ਬਾਅਦ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਕਿ ਗੁਰਦੁਆਰਾ ਸਾਹਿਬ ਨੂੰ ਜਲਦੀ ਹੀ ਦੁਬਾਰਾ ਬਣਾਇਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਣਖ ਦੀ ਖ਼ਾਤਰ ਮਾਪਿਆਂ ਨੇ ਕਰ'ਤਾ ਵੱਡਾ ਕਾਰਾ, ਆਪਣੀ ਹੀ ਵਿਆਹੁਤਾ ਧੀ ਨੂੰ ਜ਼ਹਿਰ ਦੇ ਕੇ ਉਤਾਰਿਆ ਮੌਤ ਦੇ ਘਾਟ
NEXT STORY