ਵੈੱਡ ਡੈਸਕ : ਭਾਰਤ ਸਣੇ ਕਈ ਦੇਸ਼ਾਂ ਖਾਸ ਕਰ ਕੇ ਪਾਕਿਸਤਾਨ ਵਿਚ ਮੀਂਹ ਤੇ ਹੜ੍ਹਾਂ ਨੇ ਕਹਿਰ ਮਚਾਇਆ ਹੋਇਆ ਹੈ। ਪਾਕਿਸਤਾਨ ਵਿਚ ਹੁਣ ਤੱਕ 800 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 1000 ਤੋਂ ਵਧੇਰੇ ਲੋਕ ਕੁਦਰਤੀ ਮਾਰ ਕਾਰਨ ਜ਼ਖਮੀ ਹੋਏ ਹਨ। ਹੁਣ ਪਾਕਿਸਤਾਨ ਸਰਕਾਰ ਲਹਿੰਦੇ ਪੰਜਾਬ ਨੂੰ ਸਿੰਧ ਨਦੀ ਦੇ ਕਹਿਰ ਤੋਂ ਬਚਾਉਣ ਵਿਚ ਲੱਗੀ ਹੋਈ ਹੈ।
ਦਰਅਸਲ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਪਾਕਿਸਤਾਨ ਦੇ ਇਕ ਇਲਾਕੇ ਵਿਚ ਵੱਡੇ ਧਮਾਕੇ ਕੀਤੇ ਜਾ ਰਹੇ ਹਨ। ਇਸ ਦੌਰਾਨ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਸਰਕਾਰ ਲਹਿੰਦੇ ਪੰਜਾਬ ਨੂੰ ਮੀਂਹ ਤੇ ਹੜ੍ਹ ਦੀ ਮਾਰ ਤੋਂ ਬਚਾਉਣ ਦੀ ਕੋਸ਼ਿਸ਼ ਵਿਚ ਲੱਗੀ ਹੋਈ ਹੈ। ਇਸ ਲਈ ਸਿੰਧ ਨਦੀ ਵਿਚ ਧਮਾਕੇ ਕਰ ਕੇ ਇਸ ਦਾ ਵਹਾਅ ਸਿੰਧ ਸੂਬੇ ਵੱਲ ਮੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਲਹਿੰਦੇ ਪੰਜਾਬ ਨੂੰ ਹੜ੍ਹ ਦੀ ਮਾਰ ਤੋਂ ਬਚਾਇਆ ਜਾ ਸਕੇ। ਹਾਲਾਂਕਿ ਇਸ ਵੀਡੀਓ ਦੀ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋ ਸਕੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਰਾਵੀ ਦਰਿਆ 'ਚ ਆਏ ਭਿਆਨਕ ਹੜ੍ਹ ਕਾਰਨ ਪਾਕਿਸਤਾਨ 'ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ’ਚ ਪਾਣੀ ਭਰਨ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰੇ ਦੇ ਅੰਦਰ 4 ਤੋਂ 5 ਫੁੱਟ ਤੱਕ ਹੜ੍ਹ ਦਾ ਪਾਣੀ ਦਾਖਲ ਹੋ ਗਿਆ ਹੈ, ਜਿਸ ਕਾਰਨ ਗੁਰਦੁਆਰੇ ਦੀਆਂ ਸਾਰੀਆਂ ਧਾਰਮਿਕ ਗਤੀਵਿਧੀਆਂ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਸਰਹੱਦ ਪਾਰ ਤੋਂ ਮਿਲੀ ਜਾਣਕਾਰੀ ਅਨੁਸਾਰ, ਬੀਤੀ ਰਾਤ ਰਾਵੀ ਦਰਿਆ ਦੇ ਵਧੇ ਵਹਾਅ ਕਾਰਨ ਧੁੱਸੀ ਬੰਨ੍ਹ ਕਈ ਥਾਵਾਂ ’ਤੇ ਟੁੱਟ ਗਿਆ, ਜਿਸ ਨਾਲ ਭਾਰਤੀ ਖੇਤਰਾਂ ਦੇ ਨਾਲ-ਨਾਲ ਪਾਕਿਸਤਾਨੀ ਪਾਸੇ ਵੀ ਪਾਣੀ ਭਰ ਗਿਆ। ਇਸ ਕਰਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਮੁੱਖ ਇਮਾਰਤ, ਲੰਗਰ ਘਰ, ਜੋੜਾ ਘਰ ਅਤੇ ਪ੍ਰਦਰਸ਼ਨੀ ਹਾਲ ਆਦਿ ਵੀ ਪਾਣੀ ਨਾਲ ਭਰ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੁਦਰਤ ਦਾ ਕਹਿਰ! ਹੜ੍ਹ ਮਗਰੋਂ ਭੂਚਾਲ ਨਾਲ ਕੰਬੀ ਧਰਤੀ
NEXT STORY