ਇਸਲਾਮਾਬਾਦ (ਵਾਰਤਾ): ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਸਰਕਾਰ ਨੇ ਕਿਹਾ ਹੈ ਕਿ ਉਹ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਦੇ ਖ਼ਿਲਾਫ਼ ਉਨ੍ਹਾਂ ਦੇ ਵੱਡੇ ਭਰਾ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਵਾਪਸੀ ਅਤੇ ਕਥਿਤ ਤੌਰ ’ਤੇ ਇਲਾਜ ਲਈ ਝੂਠਾ ਹਲਫਨਾਮਾ ਦਾਖ਼ਲ ਪੇਸ਼ ਕਰਨ ਦੇ ਮਾਮਲੇ ਵਿਚ ਕਾਰਵਾਈ ਕਰਨ ਦੀ ਯੋਜਨਾ ਨੂੰ ਅੰਤਿਮ ਰੂਪ ਦੇ ਰਹੀ ਹੈ। ਅਖ਼ਬਾਰ ਡਾਨ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਡਾਨ ਦੀ ਰਿਪੋਰਟ ਮੁਤਾਬਕ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਇਕ ਮੀਟਿੰਗ ਕੀਤੀ, ਜਿਸ ਵਿਚ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਮੁਖੀ ਵਿਰੁੱਧ ਲਾਹੌਰ ਹਾਈ ਕੋਰਟ (ਐੱਲ.ਐੱਚ.ਸੀ.) ਵਿਚ ਕੇਸ ਦਾਇਰ ਕਰਨ ਦਾ ਫੈਸਲਾ ਕੀਤਾ ਗਿਆ ਅਤੇ ਨੈਸ਼ਨਲ ਅਸੈਂਬਲੀ ਤੋਂ ਉਨ੍ਹਾਂ ਨੂੰ ਅਯੋਗ ਠਹਿਰਾਉਣ ਦੀ ਮੰਗ ਕੀਤੀ ਗਈ।
ਸਰਕਾਰ ਨੇ ਅਟਾਰਨੀ ਜਨਰਲ ਖਾਲਿਦ ਜਾਵੇਦ ਖਾਨ ਨੂੰ ਇਸ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਹੈ। ਭ੍ਰਿਸ਼ਟਾਚਾਰ ਦੇ ਮਾਮਲੇ ਵਿਚ 7 ਸਾਲ ਦੀ ਸਜ਼ਾ ਕੱਟ ਰਹੇ ਨਵਾਜ਼ ਸ਼ਰੀਫ਼ ਆਪਣੇ ਭਰਾ ਵੱਲੋਂ ਦਾਇਰ ਇਕ ਹਲਫ਼ਨਾਮੇ ਦੇ ਆਧਾਰ ’ਤੇ ਸਾਲ 2019 ਵਿਚ ਇਲਾਜ ਲਈ ਪਾਕਿਸਤਾਨ ਛੱਡ ਕੇ ਵਿਦੇਸ਼ ਚਲੇ ਗਏ ਸਨ, ਪਰ ਵਿਦੇਸ਼ ਜਾਣ ਤੋਂ ਬਾਅਦ ਉਹ ਵਾਪਸ ਨਹੀਂ ਪਰਤੇ ਅਤੇ ਵੱਖ-ਵੱਖ ਅਦਾਲਤਾਂ ਨੇ ਅਤੇ ਸਰਕਾਰ ਨੇ ਉਨ੍ਹਾਂ ਨੂੰ ਭਗੌੜਾ ਐਲਾਨ ਕਰ ਦਿੱਤਾ ਹੈ। ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਦਾਅਵਾ ਕੀਤਾ ਕਿ ਨਵਾਜ਼ ਸ਼ਰੀਫ ਦੀ ਮੈਡੀਕਲ ਰਿਪੋਰਟ ਲੰਡਨ ਸਥਿਤ ਪਾਕਿਸਤਾਨੀ ਦੂਤਘਰ ਦੇ ਡਾਕਟਰਾਂ ਨਾਲ ਸਾਂਝੀ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ’ਤੇ ਦੂਤਘਰ ਵੱਲੋਂ ਪਰਿਵਾਰ ਨਾਲ 2 ਵਾਰ ਸੰਪਰਕ ਕੀਤਾ ਗਿਆ ਪਰ ਉਨ੍ਹਾਂ ਨੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।
ਯੂਰਪੀਅਨ ਪਾਰਲੀਮੈਂਟ ਦੇ ਪ੍ਰੈਜੀਡੈਂਟ ਡੇਵਿਡ ਸਾਸੋਲੀ ਦੀ ਮੌਤ
NEXT STORY