ਲਾਹੌਰ- ਯੂ.ਐਮ.ਟੀ. ਲਾਹੌਰ ਦੇ ਡਾਇਰੈਕਟਰ ਤੇ ਸਾਬਕਾ ਹਾਕੀ ਖਿਡਾਰੀ ਆਬਿਦ ਸ਼ੇਰਵਾਨੀ ਦੇ ਸੱਦੇ ਉੱਪਰ ਹੋਏ ਇਸ ਸਮਾਰੋਹ ਦੌਰਾਨ ਨਵਦੀਪ ਸਿੰਘ ਗਿੱਲ ਦੀ ਪੁਸਤਕ ਉੱਪਰ ਹੋਈ ਭਰਵੀਂ ਚਰਚਾ ਹੋਈ।

ਪਾਕਿਸਤਾਨ ਦੇ ਹਾਕੀ ਓਲੰਪਿਕਸ ਗੋਲਡ ਮੈਡਲਿਸਟ ਤੌਕੀਰ ਦਾਰ, ਵਿਸ਼ਵ ਕੱਪ ਵਿਜੇਤਾ ਤੇ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜੇਤੂ ਖਿਡਾਰੀ ਤੇ ਸਾਬਕਾ ਹਾਕੀ ਕੋਚ ਤਾਹਿਰ ਜਮਾਂ, ਓਲੰਪੀਅਨ ਰੇਹਾਨ ਬੱਟ, ਏਸ਼ੀਅਨ ਹਾਕੀ ਫੈਡਰੇਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਤੇ ਸਾਬਕਾ ਹਾਕੀ ਖਿਡਾਰੀ ਗੁਲਾਮ ਗੋਸ਼ ਅਤੇ ਸਾਬਕਾ ਕੌਮੀ ਅਥਲੈਟਿਕਸ ਕੋਚ ਅਤੇ ਮਹਾਨ ਅਥਲੀਟ ਅਬਦੁਲ ਖਾਲਿਕ ਦੇ ਬੇਟੇ ਮੁਹੰਮਦ ਇਜ਼ਾਜ ਨੇ ਪੁਰਤਕ ਰਿਲੀਜ਼ ਕੀਤੀ।

ਇਸ ਦੌਰਾਨ ਉਨ੍ਹਾਂ ਨੇ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਖਿਡਾਰੀਆਂ ਦੀ ਇਸ ਸਾਂਝੀ ਕਿਤਾਬ ਦਾ ਸਵਾਗਤ ਕਰਦਿਆਂ ਇਸ ਨੂੰ ਵੱਡਾ ਉਪਰਾਲਾ ਦੱਸਿਆ। ਕਿਤਾਬ ਰਿਲੀਜ਼ ਦੀ ਰਸਮ ਨਿਭਾਉਣ ਵਾਲਿਆ ਵਿੱਚ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ, ਸਾਬਕਾ ਆਈ.ਏ.ਐਸ. ਤੇ ਕੌਮਾਂਤਰੀ ਸਾਈਕਲਿਸਟ ਅੰਮ੍ਰਿਤ ਕੌਰ ਗਿੱਲ, ਸਾਬਕਾ ਆਈ.ਪੀ.ਐਸ. ਅਧਿਕਾਰੀ ਤੇ ਲੇਖਕ ਗੁਰਪ੍ਰੀਤ ਸਿੰਘ ਤੂਰ, ਵਿਸ਼ਵ ਪੰਜਾਬੀ ਸਭਾ ਦੇ ਸਰਪ੍ਰਸਤ ਇੰਦਰਜੀਤ ਸਿੰਘ ਬੱਲ ਟੋਰੰਟੋ ਤੇ ਮਲਟੀ ਨੈਸ਼ਨਲ ਕੰਪਨੀ ਦੇ ਚੀਫ਼ ਇੰਜਨੀਅਰ ਗੁਰਭਜਨ ਸਿੰਘ ਗਿੱਲ ਵੀ ਸ਼ਾਮਲ ਸਨ।

ਪੁਸਤਕ ਵਿੱਚ ਦੋਵੇਂ ਪੰਜਾਬਾਂ ਦੇ ਚੋਟੀ ਦੇ 15-15 ਖਿਡਾਰੀਆਂ ਨੂੰ ਸ਼ਾਮਲ ਕਰਦਿਆਂ ਰੇਖਾ ਚਿੱਤਰ ਲਿਖੇ ਗਏ ਹਨ। ਪੰਜਾਬੀ ਵਿੱਚ ਪਹਿਲੀ ਵਾਰ ਲਿਖੀ ਗਈ ਅਜਿਹੀ ਨਿਵੇਕਲੀ ਕਿਤਾਬ ਗੁਰਮੁਖੀ ਤੇ ਸ਼ਾਹਮੁਖੀ ਵਿੱਚ ਬਰਾਬਰ ਛਪੀ ਹੈ। ਗੁਰਮੁਖੀ ਦੀ ਕਿਤਾਬ ਨੂੰ ਲੋਕਗੀਤ ਪ੍ਰਕਾਸ਼ਨ (ਯੂਨੀ ਸਟਾਰ)ਮੋਹਾਲੀ ਨੇ ਛਾਪਿਆ ਹੈ ਜਦੋਂ ਕਿ ਸ਼ਾਹਮੁਖੀ ਦੀ ਕਿਤਾਬ ਨੂੰ ਆਸਿਫ਼ ਰਜ਼ਾ ਵੱਲੌਂ ਲਾਹੌਰ ਦੀ ਸਾਂਝਾ ਵਿਰਸਾ ਸੰਸਥਾ ਨੇ ਛਾਪਿਆ ਹੈ। ਨਵਦੀਪ ਸਿੰਘ ਗਿੱਲ ਦੀ ਇਹ 14ਵੀਂ ਪੁਸਤਕ ਹੈ।

ਦਿੱਲੀ ਤੋਂ ਸਾਈਕਲ 'ਤੇ ਨੇਪਾਲ ਜਾ ਰਹੇ 2 ਫਰਾਂਸੀਸੀ ਸੈਲਾਨੀਆਂ ਨਾਲ ਹੋਈ ਮਾੜੀ, Google Map ਨੇ ਭਟਕਾ 'ਤਾ ਰਸਤਾ
NEXT STORY