ਇਸਲਾਮਾਬਾਦ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਿਰੁੱਧ ਨੈਸ਼ਨਲ ਅਸੈਂਬਲੀ 'ਚ ਬੇਭਰੋਸੀ ਪ੍ਰਸਤਾਵ 'ਤੇ ਵੋਟਿੰਗ 3 ਅਪ੍ਰੈਲ ਨੂੰ ਹੋਵੇਗੀ। ਗ੍ਰਹਿ ਮੰਤਰੀ ਸ਼ੇਖ਼ ਰਾਸ਼ਿਦ ਨੇ ਮੰਗਲਵਾਰ ਨੂੰ ਇਕ ਪ੍ਰੈੱਸ ਕਾਨਫਰੰਸ 'ਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵੋਟਾਂ ਤੋਂ ਤਿੰਨ ਦਿਨ ਪਹਿਲਾਂ ਵੀਰਵਾਰ ਨੂੰ ਪ੍ਰਸਤਾਵ 'ਤੇ ਬਹਿਸ ਸ਼ੁਰੂ ਹੋਵੇਗੀ।
ਇਹ ਵੀ ਪੜ੍ਹੋ : IT ਯੂਕ੍ਰੇਨ ਲਈ ਭਰੋਸੇਯੋਗ ਸੂਚਨਾ 'ਤੇ ਦੇ ਰਿਹਾ ਹੈ ਧਿਆਨ : ਗੂਗਲ ਮੁਖੀ
ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰਸਤਾਵ 'ਤੇ ਵੋਟਿੰਗ ਦੇ ਆਖ਼ਿਰ ਤੱਕ ਖਾਨ ਹਿੰਮਤ ਨਹੀਂ ਮੰਨਣਗੇ ਅਤੇ ਸੰਘਰਸ਼ ਕਰਦੇ ਰਹਿਣਗੇ। ਵਿਰੋਧੀ ਧਿਰ ਦੇ ਨੇਤਾ ਸ਼ਹਿਬਾਜ਼ ਸ਼ਰੀਫ਼ ਨੇ ਸੋਮਵਾਰ ਨੂੰ ਨੈਸ਼ਨਲ ਅਸੈਂਬਲੀ 'ਚ ਪ੍ਰਧਾਨ ਮੰਤਰੀ ਵਿਰੁੱਧ ਬੇਭਰੋਸਗੀ ਪ੍ਰਸਤਾਵ ਪੇਸ਼ ਕੀਤਾ।
ਇਹ ਵੀ ਪੜ੍ਹੋ : FDA ਨੇ 50 ਸਾਲ ਤੋਂ ਵਧੇਰੀ ਉਮਰ ਦੇ ਲੋਕਾਂ ਲਈ ਫਾਈਜ਼ਰ ਤੇ ਮਾਡਰਨਾ ਦੀ ਬੂਸਟਰ ਖੁਰਾਕ ਨੂੰ ਦਿੱਤੀ ਮਨਜ਼ੂਰੀ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
IT ਯੂਕ੍ਰੇਨ ਲਈ ਭਰੋਸੇਯੋਗ ਸੂਚਨਾ 'ਤੇ ਦੇ ਰਿਹਾ ਹੈ ਧਿਆਨ : ਗੂਗਲ ਮੁਖੀ
NEXT STORY