ਇਸਲਾਮਾਬਾਦ: ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਜੁਮੇ ਦੀ ਨਮਾਜ਼ ਦੌਰਾਨ ਇਕ ਜ਼ਬਰਦਸਤ ਧਮਾਕਾ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਇਹ ਧਮਾਕਾ ਇਸਲਾਮਾਬਾਦ ਦੇ ਤਰਲਾਈ ਇਲਾਕੇ ਵਿੱਚ ਸਥਿਤ ਇਮਾਮ ਬਾਰਗਾਹ ਖਦੀਜਤੁਲ-ਕੁਬਰਾ ਵਿੱਚ ਹੋਇਆ। ਇਸ ਦੌਰਾਨ 31 ਲੋਕਾਂ ਦੀ ਮੌਤ ਤੇ 169 ਦੇ ਕਰੀਬ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਹ ਜਾਣਕਾਰੀ ਪੁਲਸ ਦੇ ਹਵਾਲੇ ਨਾਲ ਦਿੱਤੀ ਜਾ ਰਹੀ ਹੈ।
ਇਲਾਕੇ 'ਚ ਮਚੀ ਹਫੜਾ-ਦਫੜੀ
ਧਮਾਕੇ ਤੋਂ ਤੁਰੰਤ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਰੈਸਕਿਊ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਇਸ ਨੂੰ ਲੈ ਕੇ ਇਕ ਵੀਡੀਓ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿਚ ਦਿਖਾਈ ਦੇ ਰਿਹਾ ਹੈ ਕਿ ਧਮਾਕੇ ਤੋਂ ਬਾਅਦ ਅਚਾਨਕ ਹਫੜਾ-ਦਫੜੀ ਮਚ ਗਈ। ਲੋਕ ਜ਼ਖਮੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰਦੇ ਦਿਖਾਈ ਦੇ ਰਹੇ ਹਨ।
ਸ਼ਹਿਰ 'ਚ ਐਮਰਜੈਂਸੀ ਦਾ ਐਲਾਨ
ਅਧਿਕਾਰੀਆਂ ਨੇ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੂਰੇ ਸ਼ਹਿਰ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਹੈ। ਸੁਰੱਖਿਆ ਏਜੰਸੀਆਂ ਨੇ ਇਮਾਮ ਬਾਰਗਾਹ ਅਤੇ ਆਸ-ਪਾਸ ਦੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਕਿਸੇ ਵੀ ਹੋਰ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।
ਇਸਲਾਮਾਬਾਦ ਦੇ ਪੌਲੀਕਲੀਨਿਕ, ਪਾਕਿਸਤਾਨ ਇੰਸਟੀਚਿਊਟ ਆਫ ਮੈਡੀਕਲ ਸਾਈਸਜ਼ ਤੇ ਸੀਡੀਏ ਹਸਪਤਾਲ ਵਿਚ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਪਿਮਸ ਦੇ ਕਾਰਜਕਾਰੀ ਨਿਰਦੇਸ਼ਕ ਨੇ ਦੱਸਿਆ ਕਿ ਮੁੱਖ ਐਮਰਜੈਂਸੀ, ਆਰਥੋਪੈਡਿਕ, ਬਰਨ ਸੈਂਟਰ ਤੇ ਨਿਊਰੋਲਾਜੀ ਵਿਭਾਗ ਵਿਚ ਸਰਗਰਮ ਕੀਤਾ ਗਿਆ ਹੈ। ਜ਼ਖਮੀਆਂ ਨੂੰ ਪਿਮਸ ਤੇ ਪੌਲੀਕਲੀਨਿਕ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼ 'ਪੇਨਹਾ' ਤੂਫ਼ਾਨ ਦਾ ਕਹਿਰ
NEXT STORY