ਇਸਲਾਮਾਬਾਦ/ਅੰਮ੍ਰਿਤਸਰ (ਭਾਸ਼ਾ)— ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਸ਼ੁੱਕਰਵਾਰ ਨੂੰ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਕੋਰੀਡੋਰ ਦੇ ਤਕਨੀਕੀ ਤੌਰ ਤਰੀਕਿਆਂ ’ਤੇ ਮੀਟਿੰਗ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਜ਼ੀਰੋ ਪੁਆਇੰਟ ’ਤੇ ਆਯੋਜਿਤ ਇਸ ਬੈਠਕ ਵਿਚ ਪ੍ਰਸਤਾਵਿਤ ਕੋਰੀਡਰ ਦੇ ਭਾਰਤ ਅਤੇ ਪਾਕਿਸਤਾਨੀ ਪੱਖ ਵਿਚੋਂ ਹਰੇਕ ਪੱਖ ਦੇ 15 ਅਧਿਕਾਰੀਆਂ ਹਿੱਸਾ ਲਿਆ। ਇਸ ਬੈਠਕ ਵਿਚ ਭਾਰਤ ਵੱਲੋਂ ਨੈਸ਼ਨਲ ਹਾਈਵੇਅ ਅਥਾਰਿਟੀ, ਲੈਂਡ ਪੋਰਟ ਅਥਾਰਿਟੀ, ਨਹਿਰੀ ਵਿਭਾਗ ਅਤੇ ਬੀ.ਐੱਸ.ਐੱਫ. ਦੇ ਅਧਿਕਾਰੀ ਮੌਜੂਦ ਰਹੇ।
ਭਾਰਤ ਸਰਕਾਰ ਦੇ ਜੰਮੂ-ਕਸ਼ਮੀਰ ਵਿਚ ਧਾਰਾ 370 ਖਤਮ ਕਰਨ ਦੇ ਬਾਅਦ ਦੋਹਾਂ ਦੇਸ਼ਾਂ ਵਿਚ ਪੈਦਾ ਹੋਏ ਤਣਾਅ ਵਿਚਾਲੇ ਇਹ ਪਹਿਲੀ ਬੈਠਕ ਹੈ। 5 ਅਗਸਤ ਦੇ ਬਾਅਦ ਆਯੋਜਿਤ ਹੋਣ ਵਾਲੀ ਇਹ ਪਹਿਲੀ ਬੈਠਕ ਹੈ। ਇਹ ਬੈਠਕ ਇਸ ਲਈ ਵੀ ਮਹੱਤਵਪੂਰਣ ਮੰਨੀ ਜਾ ਰਹੀ ਹੈ ਕਿਉਂਕਿ ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਮੀਟਿੰਗਾਂ ਦਾ ਜਿਹੜਾ ਦੌਰ ਚੱਲ ਰਿਹਾ ਸੀ ਹੁਣ ਉਹ ਖਤਮ ਹੋ ਸਕਦਾ ਹੈ ਅਤੇ ਇਹ ਆਖਰੀ ਮੀਟਿੰਗ ਹੋ ਸਕਦੀ ਹੈ। ਦੋਹਾਂ ਦੇਸ਼ਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ 8 ਨਵੰਬਰ ਨੂੰ ਇਸ ਕੋਰੀਡਰ ਨੂੰ ਖੋਲਿ੍ਹਆ ਜਾਵੇਗਾ।
ਇਹ ਕੋਰੀਡੋਰ ਪਾਕਿਸਤਾਨ ਦੇ ਕਰਤਾਰਪੁਰ ਵਿਚ ਦਰਬਾਰ ਸਾਹਿਬ ਨੂੰ ਗੁਰਦਾਸਪੁਰ ਜ਼ਿਲੇ ਦੇ ਡੇਰਾ ਬਾਬਾ ਨਾਨਕ ਨਾਲ ਜੋੜੇਗਾ ਅਤੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਆਵਾਜਾਈ ਦੀ ਸਹੂਲਤ ਪ੍ਰਦਾਨ ਕਰੇਗਾ। ਹਾਲ ਹੀ ਵਿਚ ਭਾਰਤ ਸਰਕਾਰ ਨੇ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰ ਦਿੱਤਾ, ਜਿਸ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੱਤਾ ਹੋਇਆ ਸੀ। ਭਾਰਤ ਸਰਕਾਰ ਨੇ ਜੰਮੂ ਅਤੇ ਕਸ਼ਮੀਰ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਵੰਡ ਦਿੱਤਾ।
ਵਿਦੇਸ਼ ਦਫਤਰ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਵੀਰਵਾਰ ਨੂੰ ਮੀਡੀਆ ਨੂੰ ਸੰਬੋਧਿਤ ਕਰਦਿਆਂ ਦੱਸਿਆ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਵੰਬਰ ਵਿਚ ਐਲਾਨੇ ਕਰਤਾਰਪੁਰ ਕੋਰੀਡੋਰ ਨੂੰ ਪੂਰਾ ਕਰਨ ਲਈ ਅਤੇ ਉਦਘਾਟਨ ਕਰਨ ਲਈ ਵਚਨਬੱਧ ਹਨ। ਪਾਕਿਸਤਾਨ ਅਤੇ ਭਾਰਤ ਨਵੰਬਰ ਵਿਚ ਸ੍ਰੀ ਗੁਰੂ ਨਾਨਕ ਦੀ 550ਵੀਂ ਜਯੰਤੀ ਦੇ ਮੌਕੇ ਲਾਹੌਰ ਤੋਂ 125 ਕਿਲੋਮੀਟਰ ਦੂਰ ਨੈਰੋਵਾਲ ਵਿਚ ਕੋਰੀਡੋਰ ਦੇ ਉਦਘਾਟਨ ਦੇ ਬਾਰੇ ਵਿਚ ਚਰਚਾ ਹੋਈ। ਅੱਜ ਦੀ ਮੀਟਿੰਗ ਕਰੀਬ 2 ਘੰਟੇ ਤੱਕ ਚੱਲੀ।
ਬ੍ਰਾਜ਼ੀਲ ਦੇ ਰਾਸ਼ਟਰਪਤੀ ਦੇ ਬੇਟੇ ਅੱਜ ਟਰੰਪ ਨਾਲ ਕਰਨਗੇ ਮੁਲਾਕਾਤ
NEXT STORY