ਇਸਲਾਮਾਬਾਦ (ਬਿਊਰੋ)— ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਭਾਰਤ ਸਰਕਾਰ ਨੇ ਕਰਤਾਰਪੁਰ ਕੋਰੀਡੋਰ ਲਈ ਸਮਝੌਤੇ 'ਤੇ ਦਸਤਖਤ ਕਰਨ ਦਾ ਫੈਸਲਾ ਲਿਆ ਹੈ। ਭਾਰਤ ਸਰਕਾਰ 23 ਅਕਤੂਬਰ ਨੂੰ ਇਸ ਸਮਝੌਤੇ 'ਤੇ ਦਸਤਖਤ ਕਰੇਗੀ। ਭਾਰਤ ਦੇ ਵਿਰੋਧ ਦੇ ਬਾਵਜੂਦ ਕੋਰੀਡੋਰ ਦੀ ਵਰਤੋਂ ਲਈ ਪਾਕਿਸਤਾਨ ਸ਼ਰਧਾਲੂਆਂ ਤੋਂ ਵੀਜ਼ਾ ਫੀਸ ਲਵੇਗਾ।
ਕਰਤਾਰਪੁਰ ਕੋਰੀਡੋਰ ਲਈ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਜਾਰੀ ਹੈ। ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਦਾ ਪਹਿਲਾ ਜੱਥਾ 5 ਨਵੰਬਰ ਨੂੰ ਅਤੇ ਦੂਜਾ ਜੱਥਾ 6 ਨਵੰਬਰ ਨੂੰ ਰਵਾਨਾ ਹੋਵੇਗਾ।
ਚਿਲੀ: ਮੈਟ੍ਰੋ ਦੇ ਵਧੇ ਕਿਰਾਏ ਕਾਰਨ ਭੜਕੇ ਦੰਗਿਆਂ 'ਚ 8 ਹਲਾਕ
NEXT STORY