ਗੁਰਦਾਸਪੁਰ (ਵਿਨੋਦ) : ਬੀਤੇ ਦਿਨ ਪਾਕਿਸਤਾਨੀ ਸੂਬੇ ਪੰਜਾਬ ਵਿਚ ਅਹਿਮਦੀਆ ਭਾਈਚਾਰੇ ਨਾਲ ਸਬੰਧਤ 67 ਸਾਲ ਪੁਰਾਣੇ ਧਾਰਮਿਕ ਅਸਥਾਨ ਦੀਆਂ ਮੀਨਾਰਾਂ ਅਤੇ ਗੁੰਬਦਾਂ ਨੂੰ ਢਾਹੁਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਹ ਵੀ ਪੜ੍ਹੋ- ਭਰਾ ਦੇ ਜਨਮਦਿਨ ਲਈ ਕੇਕ ਲੈਣ ਗਈ ਕੁੜੀ ਬਣ ਗਈ ਲੁਟੇਰਿਆਂ ਦਾ ਸ਼ਿਕਾਰ, ਖੋਹ ਲਏ ਮੋਬਾਇਲ ਤੇ ਨਕਦੀ
ਸਰਹੱਦ ਪਾਰਲੇ ਸੂਤਰਾਂ ਅਨੁਸਾਰ ਲਾਹੌਰ ਤੋਂ ਕਰੀਬ 130 ਕਿਲੋਮੀਟਰ ਦੂਰ ਫੈਸਲਾਬਾਦ ’ਚ ਪੁਲਸ ਅਧਿਕਾਰੀਆਂ ਨੇ ਮੀਨਾਰ ਨੂੰ ਢਾਹ ਕੇ ਸਾਰਾ ਮਲਬਾ ਖੁਦ ਚੁੱਕ ਲਿਆ। ਇਸ ਨਾਲ ਜੁੜਿਆ ਇਕ ਵੀਡੀਓ ਜਨਤਕ ਹੋ ਗਿਆ ਹੈ। ਅਹਿਮਦੀਆ ਭਾਈਚਾਰੇ ਦੇ ਬੁਲਾਰੇ ਮਹਿਮੂਦ ਨੇ ਕਿਹਾ ਕਿ ਧਾਰਮਿਕ ਸਥਾਨ 1956 ’ਚ ਬਣਾਇਆ ਗਿਆ ਸੀ। ਪਿਛਲੇ ਸਾਲ ਤੋਂ ਕੱਟੜਪੰਥੀ ਲਗਾਤਾਰ ਇਸ ਨੂੰ ਢਾਹੁਣ ਦੀਆਂ ਧਮਕੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਲ 2013 ’ਚ ਪਾਕਿਸਤਾਨ ਵਿਚ 42 ਅਹਿਮਦੀਆ ਧਾਰਮਿਕ ਸਥਾਨਾਂ ਦੀ ਬੇਅਦਬੀ ਹੋਈ ਹੈ ਅਤੇ ਇਨ੍ਹਾਂ ’ਚੋਂ ਬਹੁਤੇ ਪੰਜਾਬ ਨਾਲ ਸਬੰਧਤ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿ ਮੁਸਲਿਮ ਲੀਗ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਕੀਤਾ ਐਲਾਨ
NEXT STORY