ਲਾਹੌਰ (ਵਾਰਤਾ)— ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਬੇਟੀ ਮਰਿਅਮ ਨਵਾਜ਼ ਨੇ ਦੱਸਿਆ ਕਿ ਉਸ ਦੇ ਪਿਤਾ ਸ਼ਰੀਫ ਦੀ ਸਿਹਤ ਠੀਕ ਨਹੀਂ ਹੈ। ਇਸ ਲਈ ਜਾਂਚ ਲਈ ਉਨ੍ਹਾਂ ਨੂੰ ਪੰਜਾਬ ਇੰਸਟੀਚਿਊਟ ਆਫ ਕਾਰਡੀਓਲੋਜੀ (ਪੀ.ਆਈ. ਸੀ.) ਲਿਜਾਇਆ ਜਾਵੇਗਾ। ਪਾਕਿਸਤਾਨ ਦੇ ਇਕ ਅੰਗਰੇਜ਼ੀ ਅਖਬਾਰ ਮੁਤਾਬਕ ਮਰਿਅਮ ਨੇ ਕਿਹਾ,''ਮੈਨੂੰ ਦੱਸਿਆ ਗਿਆ ਹੈ ਕਿ ਮੀਆਂ ਨਵਾਜ਼ ਦੀ ਸਿਹਤ ਠੀਕ ਨਹੀਂ ਹੈ ਅਤੇ ਉਨ੍ਹਾਂ ਨੂੰ ਅੱਜ ਭਾਵ ਮੰਗਲਵਾਰ ਨੂੰ ਪੀ.ਆਈ.ਸੀ. ਲਿਜਾਇਆ ਜਾਵੇਗਾ। ਪਰ ਮੈਨੂੰ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਇਸ ਬਾਰੇ ਵਿਚ ਕੋਈ ਜਾਣਕਾਰੀ ਨਹੀਂ ਹੈ। ਸਾਨੂੰ ਹਾਲੇ ਤੱਕ ਕਿਸੇ ਵੀ ਮੈਡੀਕਲ ਬੋਰਡ ਤੋਂ ਕੋਈ ਰਿਪੋਰਟ ਨਹੀਂ ਮਿਲੀ ਹੈ।''
ਮਰਿਅਮ ਨਵਾਜ਼ ਨੇ ਟਵੀਟ ਕੀਤਾ,''ਜੇਲ ਪ੍ਰਸ਼ਾਸਨ ਨੂੰ ਅਪੀਲ ਕਰਨ ਦੇ ਬਾਅਦ, ਅਸੀਂ ਗ੍ਰਹਿ ਮੰਤਰਾਲੇ ਨੂੰ ਵੀ ਪੱਤਰ ਲਿਖਿਆ ਹੈ।'' ਸ਼ਰੀਫ ਦੇ ਕਾਰਡੀਓਲੋਜੀਸਟ ਡਾਕਟਰ ਅਦਨਾਨ ਖਾਨ ਨੇ ਟਵੀਟ ਕੀਤਾ,''ਮੈਂ ਫਿਲਹਾਲ ਸਾਬਕਾ ਪ੍ਰਧਾਨ ਮੰਤਰੀ ਨਾਲ ਸਲਾਹ ਮਸ਼ਵਰਾ ਕਰਨ ਵਾਲੇ ਹਾਈ-ਪ੍ਰੋਫਾਈਲ ਮੈਡੀਕਲ ਬੋਰਡ ਦੇ ਨਤੀਜਿਆਂ ਅਤੇ ਸਿਫਾਰਿਸ਼ਾਂ ਦਾ ਇੰਤਜ਼ਾਰ ਕਰ ਰਿਹਾ ਹਾਂ। ਮੇਰੇ ਨਾਲ ਅਤੇ ਪਰਿਵਾਰ ਨਾਲ ਹਾਲੇ ਤੱਕ ਕੁਝ ਵੀ ਸਾਂਝਾ ਨਹੀਂ ਕੀਤਾ ਗਿਆ ਹੈ। ਅਧਿਕਾਰੀਆਂ ਨੂੰ ਉਨ੍ਹਾਂ ਦੀ ਸਿਹਤ ਦੇ ਸਬੰਧ ਵਿਚ ਕਾਰਵਾਈ ਕਰਨੀ ਚਾਹੀਦੀ ਹੈ। ਇਸ ਮਾਮਲੇ 'ਤੇ ਧਿਆਨ ਦੇਣਾ ਬਹੁਤ ਜ਼ਰੂਰੀ ਹੈ।''
ਮੈਕਸੀਕੋ : ਇਕ ਘਰ 'ਚ 7 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ
NEXT STORY