ਇਸਲਾਮਾਬਾਦ— ਭਾਰਤ ਨਾਲ ਸ਼ਾਂਤੀ ਗੱਲਬਾਤ ਪ੍ਰਸਤਾਵ ਦੀ ਕੋਸ਼ਿਸ਼ ਅਸਫਲ ਹੋਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਆਪਣੇ ਹੀ ਦੇਸ਼ ਵਿਚ ਘਿਰਦੇ ਨਜ਼ਰ ਆ ਰਹੇ ਹਨ। ਮੁੱਖ ਵਿਰੋਧੀ ਪਾਰਟੀਆਂ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਅਤੇ ਪਾਕਿਸਤਾਨ ਪੀਪਲਜ਼ ਪਾਰਟੀ ਨੇ ਇਮਰਾਨ ਖਾਨ 'ਤੇ ਨਿਸ਼ਾਨਾ ਸਾਧਿਆ ਹੈ। ਦੋਹਾਂ ਹੀ ਪਾਰਟੀਆਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਵਿਦੇਸ਼ ਮੰਤਰਾਲੇ ਨੇ ਇਸ ਪ੍ਰਸਤਾਵ ਨੂੰ ਦੇਣ ਤੋਂ ਪਹਿਲਾਂ ਜ਼ਰੂਰੀ ਸਲਾਹ-ਮਸ਼ਵਰਾ ਨਹੀਂ ਕੀਤਾ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਗੱਲਬਾਤ ਦੀ ਪੇਸ਼ਕਸ਼ ਕੀਤੀ ਸੀ। ਇਸ ਚਿੱਠੀ ਵਿਚ ਇਮਰਾਨ ਨੇ ਦੋਹਾਂ ਦੇਸ਼ਾਂ ਵਿਚਾਲੇ ਫਿਰ ਤੋਂ ਗੱਲਬਾਤ ਸ਼ੁਰੂ ਕਰਨ ਦਾ ਪ੍ਰਸਤਾਵ ਰੱਖਿਆ ਗਿਆ ਸੀ। ਓਧਰ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਵੀਰਵਾਰ ਨੂੰ ਸੂਚਿਤ ਕੀਤਾ ਸੀ ਕਿ ਪਾਕਿਸਤਾਨ ਸਰਕਾਰ ਦੀ ਅਪੀਲ 'ਤੇ ਭਾਰਤ ਬੈਠਕ ਲਈ ਤਿਆਰ ਹੈ ਪਰ ਬਾਅਦ ਵਿਚ ਭਾਰਤ ਵਲੋਂ ਇਸ ਬੈਠਕ ਨੂੰ ਰੱਦ ਕਰ ਦਿੱਤਾ ਗਿਆ। ਭਾਰਤ ਦਾ ਕਹਿਣਾ ਸੀ ਕਿ ਗੱਲਬਾਤ ਅਤੇ ਅੱਤਵਾਦ ਨਾਲ-ਨਾਲ ਨਹੀਂ ਚੱਲ ਸਕਦੇ। ਰਵੀਸ਼ ਕੁਮਾਰ ਨੇ ਕਿਹਾ ਸੀ ਕਿ ਬੀ. ਐੱਸ. ਐੱਫ. ਦੇ ਜਵਾਨ ਨੂੰ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਅਤੇ ਜਿਸ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਵਿਚਕਾਰ ਹੋਣ ਵਾਲੀ ਸ਼ਾਂਤੀ ਗੱਲਬਾਤ ਨੂੰ ਰੱਦ ਕਰ ਦਿੱਤਾ। ਇੱਥੇ ਦੱਸ ਦੇਈਏ ਕਿ ਨਿਊਯਾਰਕ 'ਚ 27 ਸਤੰਬਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਦਾ ਸੈਸ਼ਨ ਹੋਣਾ ਹੈ, ਜਿਸ 'ਚ ਦੋਹਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ ਹੋਣੀ ਸੀ।
ਇੰਗਲੈਂਡ 'ਚ ਮੇਅਰ ਰਹੇ ਮਾਸਟਰ ਤੇਜ਼ ਰਾਮ ਬਾਘਾ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ
NEXT STORY