ਵਾਸ਼ਿੰਗਟਨ (ਵਾਰਤਾ)— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਸ਼ੁੱਕਰਵਾਰ ਨੂੰ ਅਮਰੀਕਾ ਦੇ ਉੱਪ-ਰਾਸ਼ਟਰਪਤੀ ਮਾਈਕ ਪੇਂਸ ਨਾਲ ਮੁਲਾਕਾਤ ਕੀਤੀ। ਅੱਬਾਸੀ ਨੇ ਪੇਂਸ ਨਾਲ ਮੁਲਾਕਾਤ ਕਰ ਕੇ ਦੋ-ਪੱਖੀ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਪਾਵਾਂ 'ਤੇ ਚਰਚਾ ਕੀਤੀ।
ਅੱਬਾਸੀ ਅਮਰੀਕਾ ਦੀ ਨਿੱਜੀ ਯਾਤਰਾ 'ਤੇ ਹਨ। ਇਕ ਨਿਊਜ਼ ਚੈਨਲ 'ਚ ਪ੍ਰਕਾਸ਼ਤ ਰਿਪੋਰਟ ਮੁਤਾਬਕ ਦੋਹਾਂ ਨੇਤਾਵਾਂ ਨੇ ਆਪਸੀ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਪਾਵਾਂ 'ਤੇ ਚਰਚਾ ਕੀਤੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਤਵਾਦੀਆਂ ਦੇ ਸੁਰੱਖਿਆ ਸ਼ਰਨਸਥਲੀ ਬਣਨ ਨੂੰ ਲੈ ਕੇ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ ਸੀ, ਜਿਸ ਤੋਂ ਬਾਅਦ ਦੋਹਾਂ ਦੇਸ਼ਾਂ ਵਿਚ ਤਣਾਅ ਪੈਦਾ ਹੋ ਗਿਆ। ਹੁਣ ਦੋਵੇਂ ਦੇਸ਼ ਸੰਬੰਧਾਂ ਵਿਚਲੀ ਦਰਾਰ ਨੂੰ ਦੂਰੀ ਖਤਮ ਕਰਨ ਦੀ ਕੋਸ਼ਿਸ਼ 'ਚ ਜੁਟੇ ਹੋਏ ਹਨ।
ਇਟਲੀ 'ਚ ਮਿਲੀ ਨਵ-ਜੰਮੀ ਬੱਚੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
NEXT STORY