ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖਵਾ ਸੂਬੇ ਤੋਂ ਇਕ ਸਨਸਨੀਖੇਜ਼ ਖਬਰ ਮਿਲੀ ਹੈ, ਜਿੱਥੋਂ ਦੀ ਰਾਜਧਾਨੀ ਪੇਸ਼ਾਵਰ ਦੇ ਬਾਹਰਵਾਰ ਅਣਪਛਾਤੇ ਬੰਦੂਕਧਾਰੀਆਂ ਨੇ ਇੱਕ ਪੋਲੀਓ ਵਰਕਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਪੁਲਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਨੂੰ ਉਰਮਾਰ ਪਿੰਡ ਵਿੱਚ ਵਾਪਰੀ।
ਮ੍ਰਿਤਕ ਦੀ ਪਛਾਣ 35 ਸਾਲਾ ਸ਼ੋਏਬ ਅਲੀ ਵਜੋਂ ਹੋਈ ਹੈ। ਉਹ ਪੋਲੀਓ ਖ਼ਾਤਮਾ ਮੁਹਿੰਮ ਤਹਿਤ ਡਿਊਟੀ 'ਤੇ ਸੀ ਜਦੋਂ ਹਮਲਾਵਰਾਂ ਨੇ ਉਸ ਨੂੰ ਨਿਸ਼ਾਨਾ ਬਣਾਇਆ ਤੇ ਸ਼ੋਏਬ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਉਰਮਾਰ ਪੁਲਸ ਸਟੇਸ਼ਨ ਵਿੱਚ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ, ਪਰ ਅਜੇ ਤੱਕ ਕਿਸੇ ਵੀ ਗੁੱਟ ਨੇ ਇਸ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਜ਼ਿਕਰਯੋਗ ਹੈ ਕਿ ਇਸ ਹਫ਼ਤੇ ਪੋਲੀਓ ਟੀਮਾਂ 'ਤੇ ਹਮਲਿਆਂ ਦੀ ਇਹ ਚੌਥੀ ਵੱਡੀ ਘਟਨਾ ਹੈ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਬੰਨੂ ਜ਼ਿਲ੍ਹੇ 'ਚ ਤਿੰਨ ਪੋਲੀਓ ਵਰਕਰਾਂ ਨੂੰ ਅਗਵਾ ਕਰ ਲਿਆ ਗਿਆ ਸੀ, ਜਦਕਿ ਹੰਗੂ ਜ਼ਿਲ੍ਹੇ 'ਚ ਸੋਮਵਾਰ ਨੂੰ ਪੋਲੀਓ ਟੀਮ ਦੀ ਸੁਰੱਖਿਆ ਕਰ ਰਹੇ ਇੱਕ ਪੁਲਸ ਕਾਂਸਟੇਬਲ ਦਾ ਕਤਲ ਕਰ ਦਿੱਤਾ ਗਿਆ ਸੀ ਤੇ 4 ਹੋਰ ਜ਼ਖ਼ਮੀ ਹੋ ਗਏ। ਇਸੇ ਤਰ੍ਹਾਂ ਨਾਸਿਰਬਾਦ ਜ਼ਿਲ੍ਹੇ ਵਿੱਚ ਵੀ ਬੁੱਧਵਾਰ ਨੂੰ ਇੱਕ ਸੁਰੱਖਿਆ ਕਰਮੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਪਾਕਿਸਤਾਨੀ ਸੁਰੱਖਿਆ ਬਲਾਂ ਦਾ ਫਰਜ਼ੀ ਮੁਕਾਬਲਾ! 5 ਨਾਗਰਿਕਾਂ ਦਾ ਕਤਲ, 4 ਨੌਜਵਾਨ ਲਾਪਤਾ
NEXT STORY