ਇਸਲਾਮਾਬਾਦ (ਵਾਰਤਾ) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।
ਸਿਹਤ ਮੰਤਰੀ ਡਾ. ਫੈਸਲ ਸੁਲਤਾਨ ਨੇ ਪ੍ਰਧਾਨ ਮੰਤਰੀ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਕੀਤੀ। ਸ਼੍ਰੀ ਸੁਲਤਾਨ ਨੇ ਟਵੀਟ ਕੀਤਾ, ‘ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਕੋਵਿਡ-19 ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਸ਼੍ਰੀ ਖਾਨ ਨੇ ਖ਼ੁਦ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ।’
ਜ਼ਿਕਰਯੋਗ ਹੈ ਕਿ ਇਮਰਾਨ ਖਾਨ ਨੇ 18 ਮਾਰਚ ਨੂੰ ਚੀਨ ਦੀ ਕੋਰੋਨਾ ਵੈਕਸੀਨ ਲਈ ਸੀ। ਵੈਕਸੀਨ ਲਈ ਸੀ। ਵੈਕਸੀਨ ਲੈਣ ਦੇ ਸਿਰਫ਼ 48 ਘੰਟੇ ਬਾਅਦ ਖਾਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।
ਪਾਕਿਸਤਾਨ ’ਚ ਕੁੱਤਿਆਂ ਕਾਰਨ ਗਈ 2 ਵਿਧਾਇਕਾਂ ਦੀ ਕੁਰਸੀ, ਅਦਾਲਤ ਨੇ ਕੀਤੇ ਬਰਖ਼ਾਸਤ
NEXT STORY