ਲਾਹੌਰ (ਭਾਸ਼ਾ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਮਰਥਕਾਂ ਨੇ ਮੰਗਲਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਰੋਕਣ ਲਈ ਇਕੱਠੇ ਹੋ ਕੇ ਪੁਲਸ ਨਾਲ ਝੜਪ ਕੀਤੀ। ਖਾਨ ਨੂੰ ਗ੍ਰਿਫ਼ਤਾਰ ਕਰਨ ਲਈ 8 ਘੰਟੇ ਕੋਸ਼ਿਸ਼ ਕਰਨ ਦੇ ਬਾਵਜੂਦ ਪੁਲਸ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਪੁਲਸ ਨੇ ਖਾਨ ਦੇ ਸਮਰਥਕਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ। ਖਾਨ ਦੇ ਸਮਰਥਕ ਉਸ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਇਸਲਾਮਾਬਾਦ ਪੁਲਸ ਦਾ ਵਿਰੋਧ ਕਰਨ ਲਈ ਇਕੱਠੇ ਹੋਏ ਸਨ।
ਇਹ ਵੀ ਪੜ੍ਹੋ: 9 ਸਾਲ ਸਰਕਾਰੀ ਨੌਕਰੀ ਕਰਨ ਵਾਲਾ ਬਾਂਦਰ, ਮਿਲਦੀ ਸੀ ਚੰਗੀ ਤਨਖ਼ਾਹ ਤੇ ਬੀਅਰ, ਇੰਝ ਮਿਲੀ ਜੌਬ

ਤੋਸ਼ਾਖਾਨਾ ਮਾਮਲੇ 'ਚ ਖਾਨ ਖਿਲਾਫ ਗੈਰ-ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਇਕ ਦਿਨ ਬਾਅਦ ਪੁਲਸ ਉਸ ਦੇ ਘਰ ਪਹੁੰਚੀ। ਸਾਹਮਣੇ ਆਈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਪੁਲਸ ਇੱਕ ਬਖਤਰਬੰਦ ਗੱਡੀ ਦਾ ਪਿੱਛਾ ਕਰਦੇ ਹੋਏ ਖਾਨ ਦੀ ਜ਼ਮਾਨ ਪਾਰਕ ਸਥਿਤ ਰਿਹਾਇਸ਼ ਵੱਲ ਵਧ ਰਹੀ ਹੈ ਅਤੇ ਸਾਬਕਾ ਪ੍ਰਧਾਨ ਮੰਤਰੀ ਦੇ ਸਮਰਥਕਾਂ ਨੂੰ ਜਲ ਤੋਪਾਂ ਦੀ ਵਰਤੋਂ ਕਰਕੇ ਖਿੰਡਾਇਆ ਜਾ ਰਿਹਾ ਹੈ। ਇਸਲਾਮਾਬਾਦ ਪੁਲਸ ਦੇ ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਤੋਸ਼ਾਖਾਨਾ ਮਾਮਲੇ ਵਿੱਚ ਖਾਨ ਨੂੰ ਗ੍ਰਿਫ਼ਤਾਰ ਕਰਨ ਲਈ ਇੱਥੇ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚ ਪੈਦਲ ਯਾਤਰੀਆਂ ਲਈ ਕਾਲ ਬਣਿਆ ਟਰੱਕ, 2 ਦੀ ਮੌਤ, ਬੱਚਿਆਂ ਸਣੇ 9 ਜ਼ਖ਼ਮੀ

ਖਾਨ (70) 'ਤੇ ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਮਿਲੇ ਤੋਹਫ਼ੇ ਤੋਸ਼ਾਖਾਨੇ ਤੋਂ ਮਹਿੰਗੇ ਭਾਅ 'ਤੇ ਖਰੀਦਣ ਅਤੇ ਮੁਨਾਫੇ ਲਈ ਵੇਚਣ ਦਾ ਦੋਸ਼ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਚੇਅਰਮੈਨ ਖਾਨ ਦੀ ਰਿਹਾਇਸ਼ ਵੱਲ ਵਧਣ ਦੌਰਾਨ ਪੁਲਸ ਅਤੇ ਪੀ.ਟੀ.ਆਈ. ਵਰਕਰਾਂ ਵਿਚਕਾਰ ਝੜਪਾਂ ਹੋ ਗਈਆਂ। ਖਾਨ ਦੇ ਸਮਰਥਕਾਂ ਨੇ, ਜਿਨ੍ਹਾਂ ਨੇ ਆਪਣੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ, ਨੇ ਪੁਲਸ ਵਾਲਿਆਂ 'ਤੇ ਪਥਰਾਅ ਕੀਤਾ। ਮੀਡੀਆ ਰਿਪੋਰਟਾਂ ਮੁਤਾਬਕ ਇਸਲਾਮਾਬਾਦ ਦੇ ਡਿਪਟੀ ਇੰਸਪੈਕਟਰ ਜਨਰਲ (ਆਪ੍ਰੇਸ਼ਨ) ਸ਼ਹਿਜ਼ਾਦ ਬੁਖਾਰੀ, ਜੋ ਪੁਲਸ ਟੀਮ ਦੀ ਅਗਵਾਈ ਕਰ ਰਹੇ ਸਨ, ਪੱਥਰਬਾਜ਼ੀ ਵਿੱਚ ਜ਼ਖ਼ਮੀ ਹੋ ਗਏ। ਝੜਪਾਂ ਵਿੱਚ ਖਾਨ ਦੇ ਸਮਰਥਕ ਅਤੇ ਪੁਲਸ ਕਰਮਚਾਰੀ ਦੋਵੇਂ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ: ਅਮਰੀਕਾ: 3 ਸਾਲ ਦੀ ਬੱਚੀ ਨੇ ਆਪਣੀ 4 ਸਾਲਾ ਭੈਣ ਨੂੰ ਮਾਰੀ ਗੋਲੀ, ਹੋਈ ਮੌਤ
ਇੱਕ ਵੀਡੀਓ ਸੰਦੇਸ਼ ਵਿੱਚ ਖਾਨ ਨੇ ਆਪਣੇ ਸਮਰਥਕਾਂ ਨੂੰ "ਅਸਲ ਆਜ਼ਾਦੀ" ਲਈ ਬਾਹਰ ਆਉਣ ਦੀ ਅਪੀਲ ਕੀਤੀ। ਖਾਨ ਨੇ ਵੀਡੀਓ 'ਚ ਕਿਹਾ, ''ਉਨ੍ਹਾਂ (ਸਰਕਾਰ) ਨੂੰ ਲੱਗਦਾ ਹੈ ਕਿ ਮੇਰੀ ਗ੍ਰਿਫ਼ਤਾਰੀ ਤੋਂ ਬਾਅਦ ਦੇਸ਼ ਸੌਂ ਜਾਵੇਗਾ। ਤੁਹਾਨੂੰ ਉਨ੍ਹਾਂ ਨੂੰ ਗ਼ਲਤ ਸਾਬਤ ਕਰਨਾ ਹੋਵੇਗਾ।'' ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ, 'ਜੇਕਰ ਮੈਨੂੰ ਕੁਝ ਹੋ ਜਾਂਦਾ ਹੈ ਅਤੇ ਮੈਨੂੰ ਜੇਲ੍ਹ ਭੇਜ ਦਿੱਤਾ ਜਾਂਦਾ ਹੈ ਜਾਂ ਮੈਨੂੰ ਮਾਰ ਦਿੱਤਾ ਜਾਂਦਾ ਹੈ ਤਾਂ ਤੁਹਾਨੂੰ ਇਹ ਸਾਬਤ ਕਰਨਾ ਹੋਵੇਗਾ ਕਿ ਤੁਸੀਂ ਇਮਰਾਨ ਖਾਨ ਦੇ ਬਿਨਾਂ ਵੀ ਸੰਘਰਸ਼ ਕਰੋਗੇ ਅਤੇ ਇਨ੍ਹਾਂ ਚੋਰਾਂ ਅਤੇ ਦੇਸ਼ ਲਈ ਫੈਸਲੇ ਲੈਣ ਵਾਲੇ ਇਕ ਵਿਅਕਤੀ ਦੀ ਗੁਲਾਮੀ ਨੂੰ ਸਵੀਕਾਰ ਨਹੀਂ ਕਰਾਂਗੇ।'
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਪੰਜਾਬੀ ਵਿਦਿਆਰਥੀਆਂ ਲਈ ਕੈਨੇਡਾ ਜਾਣ ਦਾ ਸੁਨਹਿਰੀ ਮੌਕਾ, ਨੈਨੀ/ਨਰਸਾਂ ਦੇ ਹਜ਼ਾਰਾਂ ਅਹੁਦੇ ਖ਼ਾਲੀ
NEXT STORY