ਇਸਲਾਮਾਬਾਦ-ਪਾਕਿਸਤਾਨ ਨੇ ਸ਼ਨੀਵਾਰ ਨੂੰ ਤਾਲਿਬਾਨ ਸ਼ਾਸਤ ਅਫਗਾਨਿਸਤਾਨ 'ਚ ਖੁਫੀਆ ਮੁਹਿੰਮਾਂ ਲਈ ਆਪਣੇ ਹਵਾਈ ਖੇਤਰ ਦੀ ਵਰਤੋਂ 'ਤੇ ਅਮਰੀਕਾ ਨਾਲ ਸਮਝੌਤੇ ਸੰਬੰਧੀ ਖਬਰਾਂ ਨੂੰ ਖਾਰਜ ਕਰ ਦਿੱਤਾ। ਵਿਦੇਸ਼ ਦਫਤਰ ਨੇ ਉਨ੍ਹਾਂ ਖਬਰਾਂ ਨਾਲ ਜੁੜੇ ਮੀਡੀਆ ਦੇ ਸਵਾਲਾਂ ਦੇ ਜਵਾਬ 'ਚ ਇਕ ਬਿਆਨ ਜਾਰੀ ਕੀਤਾ, ਜਿਸ 'ਚ ਅਫਗਾਨਿਸਤਾਨ ਦੇ ਵਿਰੁੱਧ ਫੌਜੀ ਅਤੇ ਖੁਫੀਆ ਮੁਹਿੰਮ ਚਲਾਉਣ ਲਈ ਦੋਵਾਂ ਦੇਸ਼ਾਂ ਦਰਮਿਆਨ ਇਕ ਸਮਝੌਤੇ ਨੂੰ ਰਸਮੀ ਰੂਪ ਦੇਣ ਦਾ ਸੰਕੇਤ ਦਿੱਤਾ ਸੀ।
ਇਹ ਵੀ ਪੜ੍ਹੋ : ਅਮਰੀਕਾ ਦੀ 5 ਤੋਂ 11 ਸਾਲ ਉਮਰ ਵਰਗ ਦੇ 2.8 ਕਰੋੜ ਬੱਚਿਆਂ ਦੇ ਟੀਕਾਕਰਨ ਦੀ ਯੋਜਨਾ
ਹਾਲਾਂਕਿ, ਬਿਆਨ 'ਚ ਕਿਹਾ ਗਿਆ ਪਾਕਿਸਤਾਨ ਅਤੇ ਅਮਰੀਕਾ ਦਰਮਿਆਨ ਖੇਤਰੀ ਸੁਰੱਖਿਆ ਅਤੇ ਅੱਤਵਾਦ ਦੇ ਵਿਰੁੱਧ ਲੰਬੇ ਸਮੇਂ ਨਾਲ ਸਹਿਯੋਗ ਜਾਰੀ ਹੈ ਅਤੇ ਦੋਵੇਂ ਪੱਖ ਨਿਯਮਿਤ ਰੂਪ ਨਾਲ ਚਰਚਾ ਕਰਦੇ ਰਹੇ ਹਨ। ਇਕ ਨਿਊਜ਼ ਨੇ ਸ਼ੁੱਕਰਵਾਰ ਨੂੰ ਅਮਰੀਕੀ ਸੰਸਦ ਦੇ ਮੈਂਬਰਾਂ ਨਾਲ ਹੋਈ ਬ੍ਰੀਫਿੰਗ ਦੇ ਵੇਰਵੇ ਤੋਂ ਜਾਣੂ ਤਿੰਨ ਸੂਤਰਾਂ ਦੇ ਹਵਾਲੇ ਤੋਂ ਰਿਪੋਰਟ ਦਿੱਤੀ ਸੀ ਕਿ ਅਮਰੀਕਾ ਅਫਗਾਨਿਸਤਾਨ 'ਚ ਮੁਹਿੰਮ ਚਲਾਉਣ ਲਈ ਪਾਕਿਸਤਾਨ ਹਵਾਈ ਖੇਤਰ ਦਾ ਇਸਤੇਮਾਲ ਕਰਨ ਲਈ ਉਸ ਦੇ ਨਾਲ ਇਕ ਸਮਝੌਤੇ ਦੇ ਕਰੀਬ ਸੀ।
ਇਹ ਵੀ ਪੜ੍ਹੋ : ਬਿਲ ਗੇਟਸ ਨੇ ਔਰਤ ਮੁਲਾਜ਼ਮ ਨੂੰ ਡੇਟ ਲਈ ਭੇਜੀਆਂ ਸਨ ਈਮੇਲ, ਤਲਾਕ ਤੋਂ ਬਾਅਦ ਹੋਇਆ ਖੁਲਾਸਾ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਵੱਡੀ ਖ਼ਬਰ : ਸਿੰਗਾਪੁਰ ਨੇ ਭਾਰਤ ਸਮੇਤ ਇਨ੍ਹਾਂ ਦੇਸ਼ਾਂ ਦੇ ਯਾਤਰੀਆਂ ਲਈ ਖੋਲ੍ਹੇ ਆਪਣੇ ਦਰਵਾਜ਼ੇ
NEXT STORY