ਬੀਜਿੰਗ—ਚੀਨ ਦੇ ਇਕ ਸਾਬਕਾ ਜਨਰਲ ਨੇ ਕਿਹਾ ਹੈ ਕਿ ਚੀਨ ਹਮੇਸ਼ਾ ਆਪਣੀ ਗੁਆਂਢੀ ਕੂਟਨੀਤੀ 'ਚ ਪਾਕਿਸਤਾਨ ਨੂੰ ਪਹਿਲ ਦਿੰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੂੰ ਭਰੋਸਾ ਦਿੱਤਾ ਕਿ ਇਸਲਾਮਾਬਾਦ ਗੰਭੀਰ ਆਰਥਿਕ ਅਤੇ ਸਿਆਸੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਚੀਨ ਦੇ ਕੇਂਦਰੀ ਸੈਨਿਕ ਕਮਿਸ਼ਨ (ਸੀ.ਐੱਮ.ਸੀ.) ਦੇ ਉਪ ਪ੍ਰਧਾਨ ਜਨਰਲ ਝਾਂਗ ਯੂਕਸੀਆ ਨੇ ਬੁੱਧਵਾਰ ਨੂੰ ਇੱਥੇ ਜਨਰਲ ਮੁਨੀਰ ਨਾਲ ਗੱਲਬਾਤ ਕੀਤੀ ਅਤੇ ਆਪਸੀ ਸੁਰੱਖਿਆ ਹਿੱਤਾਂ ਅਤੇ ਫੌਜੀ ਸਹਿਯੋਗ ਦੇ ਮਾਮਲਿਆਂ 'ਤੇ ਚਰਚਾ ਕੀਤੀ।
ਇਹ ਵੀ ਪੜ੍ਹੋ- 3 ਮਹੀਨਿਆਂ 'ਚ 29 ਰੁਪਏ ਕਿਲੋ ਤੱਕ ਮਹਿੰਗੀ ਹੋਈ ਅਰਹਰ ਦੀ ਦਾਲ
ਜਨਰਲ ਮੁਨੀਰ ਚੀਨ ਦੇ ਚਾਰ ਦਿਨਾਂ ਦੌਰੇ 'ਤੇ ਹਨ। ਚੀਨੀ ਰੱਖਿਆ ਮੰਤਰਾਲੇ ਦੇ ਸਰਕਾਰੀ ਮੀਡੀਆ ਮੁਤਾਬਕ ਜਨਰਲ ਝਾਂਗ ਨੇ ਕਿਹਾ ਕਿ ਚੀਨ ਅਤੇ ਪਾਕਿਸਤਾਨ ਰਣਨੀਤਕ ਭਾਈਵਾਲ ਹਨ। ਜਨਰਲ ਝਾਂਗ ਨੇ ਕਿਹਾ ਕਿ ਦੋਹਾਂ ਦੇਸ਼ਾਂ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਅਤੇ ਮਜ਼ਬੂਤ ਸਬੰਧ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਲਈ ਮਹੱਤਵਪੂਰਨ ਕਾਰਕ ਹਨ। ਖ਼ਬਰ ਦੇ ਅਨੁਸਾਰ ਉਨ੍ਹਾਂ ਨੇ ਕਿਹਾ ਕਿ ਅੰਤਰਰਾਸ਼ਟਰੀ ਹਾਲਾਤ ਭਾਵੇਂ ਕਿੰਨੇ ਵੀ ਬਦਲ ਜਾਣ, ਚੀਨ ਹਮੇਸ਼ਾ ਹੀ ਆਪਣੇ ਗੁਆਂਢੀ ਕੂਟਨੀਤੀ 'ਚ ਪਾਕਿਸਤਾਨ ਨੂੰ ਪਹਿਲ ਦਿੰਦਾ ਹੈ ਅਤੇ ਆਪਣੀ ਪ੍ਰਭੂਸੱਤਾ, ਖੇਤਰੀ ਅਖੰਡਤਾ ਅਤੇ ਰਾਸ਼ਟਰੀ ਸਵੈਮਾਣ ਦੀ ਰੱਖਿਆ ਲਈ ਪਾਕਿਸਤਾਨ ਦਾ ਮਜ਼ਬੂਤੀ ਨਾਲ ਸਮਰਥਨ ਕਰਦਾ ਹੈ।
ਇਹ ਵੀ ਪੜ੍ਹੋ-ਨਵੀਂ ਆਮਦ ਕਾਰਣ ਤੇਜ਼ੀ ਨਾਲ ਡਿਗੇ ਮੱਕੀ ਦੇ ਰੇਟ, ਕੀਮਤਾਂ MSP ਤੋਂ ਵੀ
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।
ਭਾਰਤ 'ਚ ਹੋ ਰਹੇ ਵੱਡੇ ਬਦਲਾਅ, 2070 ਤੱਕ ਬਣਿਆ ਰਹੇਗਾ ਸਭ ਤੋਂ ਵੱਧ ਨੌਜਵਾਨਾਂ ਵਾਲਾ ਦੇਸ਼ : ਸੰਧੂ
NEXT STORY