ਇਸਲਾਮਾਬਾਦ- ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 3,138 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਟਿਡਾਂ ਦੀ ਕੁੱਲ ਗਿਣਤੀ 1,89,883 ਹੋ ਗਈ ਹੈ। ਇਸ ਤੋਂ ਇਲਾਵਾ 74 ਹੋਰ ਲੋਕਾਂ ਦੀ ਮੌਤ ਦੇ ਨਾਲ ਹੀ ਮ੍ਰਿਤਕਾਂ ਦੀ ਗਿਣਤੀ 4,000 ਤੋਂ ਪਾਰ ਹੋ ਗਈ ਹੈ। ਸਿਹਤ ਮੰਤਰਾਲਾ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਮੰਤਰਾਲਾ ਨੇ ਬਿਆਨ ਵਿਚ ਕਿਹਾ ਗਿਆ ਹੈ ਕਿ ਬੀਤੇ 24 ਘੰਟਿਆਂ ਦੌਰਾਨ ਇਨਫੈਕਸ਼ਨ ਦੇ 3,138 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਟਿਡਾਂ ਦੀ ਗਿਣਤੀ 1,98,883 ਹੋ ਗਈ ਹੈ। 74 ਰੋਗੀਆਂ ਦੀ ਮੌਤ ਦੇ ਨਾਲ ਹੀ ਮ੍ਰਿਤਕਾਂ ਦੀ ਗਿਣਤੀ 4,035 ਹੋ ਗਈ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਹੁਣ ਤੱਕ 86 ਹਜ਼ਾਰ ਤੋਂ ਵਧੇਰੇ ਲੋਕ ਠੀਕ ਹੋ ਚੁੱਕੇ ਹਨ ਜਦਿਕ 2,929 ਰੋਗੀਆਂ ਦੀ ਹਾਲਤ ਨਾਜ਼ੁਕ ਹੈ। ਮੰਤਰਾਲਾ ਨੇ ਕਿਹਾ ਕਿ ਹੁਣ ਤੱਕ ਕੁੱਲ 12,14,140 ਲੋਕਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਬੀਤੇ 24 ਘੰਟਿਆਂ ਵਿਚ 21,033 ਲੋਕਾਂ ਦੀ ਜਾਂਚ ਕੀਤੀ ਗਈ ਹੈ।
ਯੂ.ਏ.ਈ. 'ਚ ਕੋਰੋਨਾ ਕਾਰਨ ਫਸੇ ਭਾਰਤੀਆਂ ਦੀ ਮਦਦ ਲਈ ਅੱਗੇ ਆਈ ਇਹ ਵਕੀਲ
NEXT STORY